15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਤਰਜੀਹ-ਹਰਦੀਪ ਗਿੱਲ <br/>

ਅਜੀਤ ਡੈਸਕ 10-04-2026
ਜੰਡਿਆਲਾ ਗੁਰੂ, 9 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਭਾਰਤ ਸਰਕਾਰ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਕਰਮਚਾਰੀ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਸਫਾਈ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ ਨੂੰ ਸਮਝਣਾ ਅਤੇ ਸਮਾਜ ਦੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨਾ ਸੀ | ਮੀਟਿੰਗ ਦੌਰਾਨ ਹਰਦੀਪ ਗਿੱਲ ਨੇ ਸੰਗਠਨਾਂ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ 'ਤੇ ਗੰਭੀਰਤਾ ਨਾਲ ਚਰਚਾ ਕੀਤੀ | ਉਨ੍ਹਾਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਜਿਹੜੀਆਂ ਸਮੱਸਿਆਵਾਂ ਸਥਾਨਕ ਪੱਧਰ 'ਤੇ ਹੱਲ ਨਹੀਂ ਹੋ ਰਹੀਆਂ, ਉਨ੍ਹਾਂ ਨੂੰ ਉੱਚ ਪੱਧਰ 'ਤੇ ਉਠਾਇਆ ਜਾਵੇਗਾ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖਿਆ ਤੇ ਰੁਜ਼ਗਾਰ ਵੱਲ ਧਿਆਨ ਦੇਣ | ਮੀਟਿੰਗ ਦੇ ਅੰਤ ਵਿਚ ਸੰਗਠਨਾਂ ਦੇ ਨੁਮਾਇੰਦਿਆਂ ਨੇ ਹਰਦੀਪ ਸਿੰਘ ਗਿੱਲ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ ਦਾ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਕੇਵਲ ਸਿੰਘ ਮਹਿਤਾ, ਰਾਜਵੀਰ ਸਿੰਘ ਮਹਿਤਾ, ਸੁਖਦੇਵ ਸਿੰਘ ਰਜਧਾਨ, ਨਰਿੰਦਰ ਸਿੰਘ ਮੁੱਛਲ, ਮਨਜੀਤ ਸਿੰਘ ਤਰਸਿੱਕਾ, ਸੁਖਵਿੰਦਰ ਕੌਰ ਜੰਡਿਆਲਾ ਦਿਹਾਤੀ, ਸਰਬਜੀਤ ਸਿੰਘ ਸੰਧੂ ਜਨਰਲ ਸਕੱਤਰ, ਜਸਵਿੰਦਰ ਸਿੰਘ ਦਫਤਰ ਇੰਚਾਰਜ, ਬਲਜਿੰਦਰ ਸਿੰਘ, ਗੁਰਬਖਸ਼ ਸਿੰਘ ਮੀਤ ਪ੍ਰਧਾਨ, ਹਰਜਿੰਦਰ ਸਿੰਘ ਕੌਂਸਲਰ, ਬਲਜਿੰਦਰ ਸਿੰਘ ਰਸੂਲਪੁਰ, ਬਲਜਿੰਦਰ ਸਿੰਘ ਸਰਪੰਚ ਰਸੂਲਪੁਰ, ਸੁਰਜੀਤ ਸਿੰਘ ਰਾਏਪੁਰ, ਕੁਲਵੰਤ ਸਿੰਘ ਰਾਏਪੁਰ, ਸਰਬਜੀਤ ਸਿੰਘ ਖਾਨਕੋਟ, ਪ੍ਰਕਾਸ਼ ਸਿੰਘ ਖਾਨਕੋਟ, ਹਰਭਜਨ ਸਿੰਘ ਸਰਕਾਰੀਆ, ਬਲਜਿੰਦਰ ਸਿੰਘ ਭੰਗੂਵਾਂ, ਬਲਵਿੰਦਰ ਸਿੰਘ ਮਲਕਪੁਰ, ਹਰਪਾਲ ਸਿੰਘ ਉਦੋ ਨੰਗਲ ਆਦਿ ਮੌਜੂਦ ਸਨ |


ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਨੂੰ ਅਪੀਲ <br/> ਅਗਲੀ ਖ਼ਬਰ ਦਸਮੇਸ਼ ਕਾਲਜ ਫਾਰ ਵੁਮੈੱਨ ਮਹਿਤਾ ਚੌਂਕ ਦਾ ਬੀ.ਕਾਮ ਭਾਗ-3 ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।