15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ <br/>

ਅਜੀਤ ਡੈਸਕ 10-04-2026
ਅਜਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਅਜਨਾਲਾ ਸ਼ਹਿਰ 'ਚ ਸਥਿਤ ਦਫ਼ਤਰ ਵਿਖੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਏ ਸਮਾਰੋਹ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਬੀਤੇ ਕੱਲ੍ਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨਿਯੁਕਤ ਕੀਤੇ ਪਾਰਟੀ ਦੇ ਮਿਹਨਤੀ ਆਗੂ ਬਲਾਕ ਕਾਂਗਰਸ ਅਜਨਾਲਾ ਦੇ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਬਲਾਕ ਅਜਨਾਲਾ 2 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਕਾਂਗਰਸ ਕਮੇਟੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ ਅਤੇ ਕਾਂਗਰਸ ਕਮੇਟੀ ਰਮਦਾਸ ਸ਼ਹਿਰੀ ਦੇ ਪ੍ਰਧਾਨ ਦਿਲਬਾਗ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਤਸ਼ਾਹਜਨਕ ਥਾਪੜਾ ਦਿੱਤਾ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦਾ ਯੋਗਦਾਨ ਬੇਮਿਸਾਲ ਹੁੰਦਾ ਹੈ ਅਤੇ ਕਾਂਗਰਸ ਪਾਰਟੀ ਵਲੋਂ ਹਮੇਸ਼ਾ ਹੀ ਜ਼ਮੀਨੀ ਪੱਧਰ 'ਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ | ਇਸ ਮੌਕੇ ਉਕਤ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੇ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ, ਪ੍ਰਧਾਨ ਹਰਸਿਮਰਜੀਤ ਕੌਰ, ਪ੍ਰਧਾਨ ਹਰਪ੍ਰੀਤ ਕੌਰ, ਦਿਲਬਾਗ ਸਿੰਘ ਫਿਰਵਰੇ, ਅਮਨਦੀਪ ਸਿੰਘ ਝੰਡੇਰ, ਗੁਰਵੇਲ ਸਿੰਘ ਛੀਨਾ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਹਰਪਾਲ ਸਿੰਘ ਹਾਸ਼ਮਪੁਰਾ, ਮਨਪ੍ਰੀਤ ਸਿੰਘ ਸਾਰੰਗਦੇਵ, ਹਰਮਨ ਢਿੱਲੋਂ ਫੁੱਲੇਚੱਕ, ਸਰਬਜੋਤ ਸਿੰਘ ਮਾਹਲ, ਵਿਨੋਦ ਅਰੋੜਾ, ਸਾਬਕਾ ਸਰਪੰਚ ਕਾਬਲ ਸਿੰਘ ਨੰਗਲ, ਗੁਰਪ੍ਰੀਤ ਸਿੰਘ ਗੋਪੀ ਨੰਗਲ, ਬੰਟੀ ਕੱਲੋਮਾਹਲ, ਤੇਜਿੰਦਰ ਸਿੰਘ ਕੁਰਾਲੀਆਂ, ਅੰਮਿ੍ਤ ਭੱਖਾ, ਪ੍ਰਭ ਭੱਖਾ, ਜਗਰੂਪ ਸਿੰਘ ਨੰਗਲ, ਨੰਬਰਦਾਰ ਕੁਲਵਿੰਦਰ ਸਿੰਘ ਵਿਛੋਆ, ਲਾਡੀ ਪੈੜੇਵਾਲ, ਅਮਨਦੀਪ ਸਿੰਘ ਲਵਲੀ ਅਤੇ ਆਤਮ ਸ਼ਰਮਾ ਆਦਿ ਹਾਜ਼ਰ ਸਨ |
09ਏਐਸਆਰ39
ਸਨਮਾਨ ਸਮਾਰੋਹ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨਵ-ਨਿਯੁਕਤ ਬਲਾਕ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਰਾਣਾ ਰਣਜੀਤ ਸਿੰਘ ਭੱਖਾ, ਦਵਿੰਦਰ ਸਿੰਘ ਡੈਮ ਅਤੇ ਦਿਲਬਾਗ ਸਿੰਘ ਰਮਦਾਸ ਨੂੰ ਸਨਮਾਨਿਤ ਕਰਦੇ ਹੋਏ ਨਾਲ ਖੜ੍ਹੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਅਮਨਦੀਪ ਸਿੰਘ ਝੰਡੇਰ, ਹੈਪੀ ਗੁੱਝਾਪੀਰ |


ਪਿਛਲੀ ਖ਼ਬਰ ਅਸਟੇਟ ਵਿਭਾਗ ਵਲੋਂ ਕੀਤੀ ਗਈ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ <br/> ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਨੂੰ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।