15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮਾਨ ਸਰਕਾਰ ਵਲੋਂ ਆਪਣੇ 4 ਸਾਲ ਦੇ ਰਾਜ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਵਿਰੋਧੀਆਂ ਨੂੰ ਮੁੱਦਾਹੀਣ ਕੀਤਾ-ਜੱਗਾ ਮਜੀਠਾ <br/>

ਅਜੀਤ ਡੈਸਕ 10-04-2026
ਜੇਠੂਵਾਲ, 9 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਆਪਣੇ ਚਾਰ ਸਾਲ ਦੇ ਰਾਜ ਦੌਰਾਨ ਹੀ ਪੂਰਿਆਂ ਕਰਕੇ ਇਕ ਨਵਾਂ ਇਤਿਹਾਸ ਸਿਰਜਦਿਆਂ ਜਿਸ ਨਾਲ ਵਿਰੋਧੀਆਂ ਨੂੰ ਮੁੱਦਾਹੀਣ ਕਰਕੇ ਰੱਖ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਆਪ ਪਾਰਟੀ ਦੇ ਸੀਨੀਅਰ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਨੇ ਗੱਲਬਾਤ ਦੌਰਾਨ ਕੀਤਾ | ਜੱਗਾ ਮਜੀਠਾ ਨੇ ਕਿਹਾ ਕਿ ਆਪ ਸਰਕਾਰ ਵਲੋਂ ਜੋ ਲੋਕਾਂ ਨੂੰ 10 ਲੱਖ ਸਿਹਤ ਬੀਮਾ ਦਾ ਇਲਾਜ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਉਸ ਦਾ ਹਰੇਕ ਲਾਭਪਾਤਰੀ ਲਾਭ ਉਠਾ ਰਹੇ ਹਨ ਅਤੇ ਜੋ ਹੁਣ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਕੀਮ ਤਹਿਤ ਹਰੇਕ ਵਰਗ ਨਾਲ ਸੰਬੰਧਤ ਜਿਨ੍ਹਾਂ 'ਚ ਐੱਸ. ਸੀ. ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਿਆਂ ਕਰਕੇ ਵਿਖਾਇਆ ਗਿਆ ਹੈ ਜਿਸ ਦੀ ਸ਼ੁਰੂਆਤ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਕਿਹਾ ਇਸ ਮਾਵਾਂ ਧੀਆਂ ਸਕੀਮ ਦਾ ਹਰੇਕ ਲਾਭਪਾਤਰੀ ਮਹਿਲਾਵਾਂ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪ ਸਰਕਾਰ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਸੂਬੇ ਵਿਚ ਅਜਿਹੇ ਕੰਮ ਕਰਕੇ ਵਿਖਾਏਗੀ ਜਿਸ ਦੀ ਬਦੌਲਤ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਆਪ ਸਰਕਾਰ ਬਨਉਣ ਲਈ ਸਹਾਈ ਹੋਣਗੇ |


ਪਿਛਲੀ ਖ਼ਬਰ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦੀ ਪੰਜਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਗਗਨ ਸ਼ਰਮਾ ਵਲੋਂ ਹਾਈ ਕੋਰਟ 'ਚ ਡੀ. ਏ. ਸੰਬੰਧੀ ਪਾਈ ਪਟੀਸ਼ਨ ਦਾ ਨਿਪਟਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।