26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪਿੰਡ ਟਪਿਆਲਾ ਦੇ 20 ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ, ਸੋਨੀਆ ਮਾਨ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 11-04-2026
ਚੋਗਾਵਾਂ, 10 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਟਪਿਆਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਅਕਾਲੀ ਆਗੂ ਜਪਿੰਦਰ ਸਿੰਘ ਸਮੇਤ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਕਹਿ ਕੇ 'ਆਪ' ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਪਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ 'ਆਪ' 'ਚ ਸ਼ਾਮਿਲ ਹੋਣ ਵਾਲੇ ਰਾਜਬੀਰ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ ਮਿੰਟਾ, ਗੁਰਚਰਨਜੀਤ ਸਿੰਘ, ਜੱਸਾ ਸਿੰਘ, ਸਾਹਿਬ ਸਿੰਘ, ਹਰਜਿੰਦਰ ਸਿੰਘ, ਰੋਸ਼ਨ ਸਿੰਘ, ਸ਼ੁਭਦੀਪ ਸਿੰਘ ਬਲਵਿੰਦਰ ਸਿੰਘ ਸਮੇਤ ਹੋਰਨਾ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਰੋਸ਼ਨ ਬੀਰ ਸਿੰਘ, ਲਵਪ੍ਰੀਤ ਸਿੰਘ, ਤਸਬੀਰ ਸਿੰਘ, ਜਸਬੀਰ ਸਿੰਘ ਜੱਸ, ਮਨਿੰਦਰ ਪਾਲ ਸਿੰਘ, ਗੁਰਜਿੰਦਰ ਸਿੰਘ ਆਦਿ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਜੀ.ਆਰ.ਡੀ. ਗਰੁੱਪ ਆਫ ਇੰਸਟੀਚਿਊਸ਼ਨਜ਼, ਪੰਧੇਰ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ 12 ਕਰੋੜ ਰੁਪਏ ਦੀ ਲਾਗਤ ਵਾਲੀ 'ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ' ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।