26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਐੱਸ.ਜੀ.ਆਰ.ਡੀ. ਗਰੁੱਪ ਆਫ ਇੰਸਟੀਚਿਊਸ਼ਨਜ਼, ਪੰਧੇਰ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ <br/>

ਅਜੀਤ ਡੈਸਕ 11-04-2026
ਚੇਤਨਪੁਰਾ, 10 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਐੱਸ.ਜੀ.ਆਰ.ਡੀ. ਗਰੁੱਪ ਆਫ ਇੰਸਟੀਚਿਊਸ਼ਨਜ਼, ਪੰਧੇਰ ਅੰਮਿ੍ਤਸਰ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਿੰਗ, ਫਾਰਮੇਸੀ, ਡਿਗਰੀ ਕਾਲਜ, ਕਾਲਜ ਆਫ ਐਜੂਕੇਸ਼ਨ, ਆਯੁਰਵੈਦਿਕ ਕਾਲਜ ਅਤੇ ਗੁਰੂ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਪਿ੍ੰਸੀਪਲਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ. ਮੀਨੂ ਚੌਧਰੀ ਪਿ੍ੰਸੀਪਲ ਸ੍ਰੀ ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ, ਡਾ. ਅਨਮੋਲਦੀਪ ਕੌਰ ਪਿ੍ੰਸੀਪਲ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ), ਸੁਪਨਦੀਪ ਕੌਰ ਸ੍ਰੀ ਗੁਰੂ ਰਾਮਦਾਸ ਫਾਰਮੇਸੀ ਕਾਲਜ, ਡਾ. ਸੰਦੀਪ ਜੈਸਵਾਲ ਗੁਰੂ ਰਾਮਦਾਸ ਆਯੁਰਵੈਦਿਕ ਕਾਲਜ, ਮੀਨਾਕਸ਼ੀ ਮਹਿਤਾ ਜੀ.ਐੱਸ.ਪੀ.ਐੱਸ ਪੰਧੇਰ ਅਤੇ ਹਰਜਿੰਦਰਪਾਲ ਕੌਰ ਕੰਗ ਪਿ੍ੰਸੀਪਲ, ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ, ਪੰਧੇਰ ਨੇ ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਕੈਂਪਸ ਤੋਂ ਮਹੱਦੀਪੁਰਾ ਚੌਂਕ ਤੱਕ ਇੱਕ ਵੱਡੀ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ ਅਤੇ ਨਾਰੇ ਲਿਖੇ ਹੋਏ ਸਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਸਿਹਤਮੰਦ ਜੀਵਨ ਅਪਣਾਉਣ ਅਤੇ ਹੋਰਾਂ ਨੂੰ ਵੀ ਇਸ ਬਾਰੇ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਹੋਰਨਾਂ ਤੋ ਇਲਾਵਾ ਐਡਵੋਕੇਟ ਮਨਦੀਪ ਸਿੰਘ ਬੋਪਾਰਾਏ, ਸਿਫਾਲੀ ਤਿਗਾ, ਪ੍ਰਭਜੋਤ ਕੌਰ, ਹਰਮਨਪ੍ਰੀਤ ਕੌਰ, ਨੇਹਾ, ਕਵਿਤਾ ਕਲਿਆਂਣ, ਪਲਵਿੰਦਰਜੀਤ ਕੌਰ, ਜਗਦੀਸ ਕੌਰ, ਮਨਿੰਦਰ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਜੈਸਮੀਨ, ਮਾਧਵੀ ਆਦਿ ਹਾਜ਼ਰ ਸ਼ਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਦੀ ਇਕਾਈ ਦਾ ਗਠਨ <br/> ਅਗਲੀ ਖ਼ਬਰ ਪਿੰਡ ਟਪਿਆਲਾ ਦੇ 20 ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ, ਸੋਨੀਆ ਮਾਨ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।