25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੇਵਾ ਮੁਕਤ ਹੋਣ 'ਤੇ ਵਾਹਲਾ ਨੂੰ ਦਿੱਤੀ ਨਿੱਘੀ ਵਿਦਾਇਗੀ <br/>

ਅਜੀਤ ਡੈਸਕ 11-04-2026
ਅੰਮਿ੍ਤਸਰ, 10 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਕਈ ਅਹੁਦਿਆਂ 'ਤੇ ਰਹਿ ਕੇ ਸ਼ਹਿਰ ਵਾਸੀਆਂ ਦੀ ਸੇਵਾ ਕਰਨ ਵਾਲੇ ਸੁਖਵਿੰਦਰ ਸਿੰਘ ਵਾਹਲਾ ਜੋ ਬਾਗਬਾਨੀ ਵਿਭਾਗ ਤੋਂ ਸੇਵਾ ਮੁਕਤ ਹੋਏ ਹਨ | ਇਸ ਸੰਬੰਧ ਵਿਚ ਨਿਗਮ ਦੇ ਮੀਟਿੰਗ ਹਾਲ ਵਿਖੇ ਵਾਹਲਾ ਦੀ ਸੇਵਾ ਮੁਕਤੀ 'ਤੇ ਨਿਗਮ ਦੇ ਵੱਖ-ਵੱਖ ਵਿਭਾਗਾਂ ਵਲੋਂ ਨਿੱਘੀ ਵਿਦਾਇਗੀ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ: ਵਾਹਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸੁਖਵਿੰਦਰ ਸਿੰਘ ਵਾਹਲਾ ਵਲੋਂ ਲੰਬਾ ਸਮਾਂ ਨਗਰ ਨਿਗਮ 'ਚ ਸੇਵਾ ਨਿਭਾਈ ਹੈ ਅਤੇ ਉਹ ਬੜੇ ਖੁਸ਼ਕਿਸਮਤ ਹਨ ਜੋ ਬੜੇ ਮਾਣ ਸਨਮਾਨ ਦੇ ਨਾਲ ਸੇਵਾ ਮੁਕਤ ਹੋ ਰਹੇ ਹਨ, ਜਿਸ ਦੇ ਲਈ ਉਹ ਵਧਾਈ ਦੇ ਪਾਤਰ ਹਨ | ਇਸ ਮੌਕੇ 'ਤੇ ਸ: ਵਾਹਲਾ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਹੋਰ ਤੋਹਫਿਆਂ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਆਗੂ ਅਰਵਿੰਦ ਕੁਮਾਰ ਭਕਨਾ, ਸਬ ਇੰਸ: ਦਿਲਜੀਤ ਸਿੰਘ, ਅਮਰ ਸਿੰਘ ਭੰਗੂ, ਕੁਲਦੀਪ ਸਿੰਘ ਪੰਡੋਰੀ, ਹਜੂਰਾ ਸਿੰਘ, ਕਰਮਜੀਤ ਸਿੰਘ ਕੇ.ਪੀ, ਚੀਫ ਸੈਨਟਰੀ ਇੰਸਪੈਕਟਰ ਵਿਜੇ ਗਿੱਲ, ਜੇ. ਪੀ. ਬੱਬਰ ਨਿਗਮ ਸੈਨੀਟੇਸ਼ਨ ਅਫਸਰ, ਐਕਸੀਅਨ ਸਤਿੰਦਰਪਾਲ ਸਿੰਘ, ਧਨਵੰਤ ਸਿੰਘ, ਠੇਕੇਦਾਰ ਹਰਜੀਤ ਸਿੰਘ, ਠੇਕੇਦਾਰ ਸਾਹਿਬ ਸਿੰਘ, ਇੰਜੀਨੀਅਰ ਗੁਰਪ੍ਰੀਤ ਸਿੰਘ, ਡਾ: ਸੰਦੀਪ ਸਿੰਘ ਜੋਬਨ, ਹਿੰਮਤ ਸਿੰਘ, ਅਜੀਤ ਸਿੰਘ, ਅਸ਼ੋਕ ਕੁਮਾਰ, ਮਹੇਸ਼ ਕੁਮਾਰ ਅਠਵਾਲ ਸਮੇਤ ਨਗਰ ਨਿਗਮ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ 2027 'ਚ ਅਕਾਲੀ ਸਰਕਾਰ ਆਉਣ ਦੀ ਆਵਾਜ਼ ਲੋਕਾਂ ਦੀ ਜੁਬਾਨ 'ਤੇ ਹੈ-ਰਣੀਕੇ <br/> ਅਗਲੀ ਖ਼ਬਰ ਏ. ਐੱਸ ਕਾਲਜ, ਖੰਨਾ ਵਿਖੇ ਮੈਗਾ ਨੌਕਰੀ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।