24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਿਖੇ 57ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਡਾ. ਐਸ.ਪੀ. ਸਿੰਘ ਓਬਰਾਏ, ਨਾਲ ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਡਾ. ਕੰਵਰ ਮਨਦੀਪ ਸਿੰਘ, ਪ੍ਰੋ. ਡਾ. ਮਨਿੰਦਰ ਲਾਲ ਸਿੰਘ, ਸੁਦਰਸ਼ਨ ਕਪੂਰ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 11-04-2026
ਅੰਮਿ੍ਤਸਰ, 10 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮੈਨ, ਅੰਮਿ੍ਤਸਰ ਨੇ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਪ੍ਰੋਗਰਾਮਾਂ ਦੇ ਖੇਤਰ 'ਚ ਮੁਕਾਮ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 57ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਨੇ ਸ਼ਿਰਕਤ ਕੀਤੀ | ਜਦਕਿ ਡਾ. ਕੰਵਰ ਮਨਦੀਪ ਸਿੰਘ ਡਾਇਰੈਕਟਰ ਸਪੋਰਟਸ ਜੀ. ਐਨ. ਡੀ. ਯੂ.ਅਤੇ ਪ੍ਰੋ. ਡਾ. ਮਨਿੰਦਰ ਲਾਲ ਸਿੰਘ ਸਾਬਕਾ ਡਾਇਰੈਕਟਰ ਐਮ. ਟੀ. ਟੀ. ਸੀ., ਜੀ. ਐਨ. ਡੀ. ਯੂ. ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਡਾ. ਓਬਰਾਏ ਨੇ ਵਲੋੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਵੱਖ-ਵੱਖ ਖੇਤਰਾਂ 'ਚ ਕਾਲਜ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਸਾਲਾਨਾ ਰਿਪੋਰਟ ਵੀ ਪੇਸ਼ ਕੀਤੀ | ਡਾ. ਓਬਰਾਏ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਡੀ. ਏ. ਵੀ. ਸੰਸਥਾਵਾਂ ਸਿੱਖਿਅਤ ਭਾਰਤ ਦੇ ਸੁਪਨੇ ਨਾਲ ਸਥਾਪਿਤ ਕੀਤੀਆਂ ਗਈਆਂ ਸਨ ਅਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨਾਲ ਰਾਜ 'ਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਿਹਾ ਹੈ | ਡਾ. ਕੰਵਰ ਮਨਦੀਪ ਸਿੰਘ ਅਤੇ ਪ੍ਰੋ. ਡਾ. ਮਨਿੰਦਰ ਲਾਲ ਸਿੰਘ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਇਸਦੇ ਭਵਿੱਖ ਦੇ ਵਿਕਾਸ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਕਾਲਜ ਦੇ ਖਿਡਾਰੀਆਂ ਨੂੰ ਯੂਨੀਵਰਸਿਟੀ ਦੁਆਰਾ ਅੰਤਰ-ਵਰਸਿਟੀ ਪੱਧਰ ਅਤੇ ਓਪਨ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਦੇ ਸਨਮਾਨ ਵਿਚ 5,00,000 ਰੁਪਏ ਦੀ ਵੱਡੀ ਰਕਮ ਨਾਲ ਸਨਮਾਨਿਤ ਕੀਤਾ ਗਿਆ | ਐਡਵੋਕੇਟ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਸਲਾਹਕਾਰ ਕਮੇਟੀ ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਨਿੱਝਰ, ਸ਼੍ਰੀਮਤੀ ਬਲਬੀਰ ਕੌਰ ਬੇਦੀ, ਡਾ. ਪੀ. ਐੱਸ ਗਰੋਵਰ, ਡਾ. ਕਵਲ ਬਾਗੀ, ਅਸ਼ਵਨੀ ਕਪੂਰ, ਅਸ਼ਵਨੀ ਕਪੂਰ, ਪਿਆਰੇ ਲਾਲ ਸੇਠ, ਡਾ. ਅਰਵਿੰਦ ਸ਼ਰਮਾ, ਅਨਿਲ ਵਿਨਾਇਕ, ਅਤੁਲ ਮਹਿਰਾ ਸਮੇਤ ਵੱਡੀ ਗਿਣਤੀ 'ਚ ਵਿਦਿਆਰਥਣਾਂ ਅਤੇ ਅਧਿਆਪਕ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ 'ਚ ਨੇਲ ਐਕਸਟੈਂਸ਼ਨ 'ਤੇ ਹੋਈ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।