18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

'ਆਪ' ਸਰਕਾਰ ਵਲੋਂ ਹੁਣ ਤੱਕ ਦੇ ਰਾਜ ਦੌਰਾਨ ਕੀਤੀਆਂ ਪ੍ਰਾਪਤੀਆਂ ਤੇ ਦਿੱਤੀਆਂ ਸਹੂਲਤਾਂ ਤੋਂ ਲੋਕ ਸੰਤੁਸ਼ਟ-ਤਲਬੀਰ ਗਿੱਲ <br/>

ਅਜੀਤ ਡੈਸਕ 12-04-2026
ਜੇਠੂਵਾਲ, 11 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਆਪਣੇ 4 ਸਾਲਾਂ ਦੇ ਰਾਜ ਦੌਰਾਨ ਕਰਵਾਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਲੋਕ ਸੰਤੁਸ਼ਟ ਹਨ | ਇਹ ਪ੍ਰਗਟਾਵਾ ਮਜੀਠਾ ਹਲਕੇ ਦੇ 'ਆਪ' ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ | ਸ. ਗਿੱਲ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਚਲਾਈਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਵਿਚ ਮਹੱਤਵਪੂਰਨ ਸੁਧਾਰ ਆਇਆ ਹੈ ਅਤੇ ਸਰਕਾਰ ਨੇ ਹਰੇਕ ਵਰਗ ਨੂੰ ਧਿਆਨ ਵਿਚ ਰੱਖਦਿਆਂ ਯੋਜਨਾਵਾਂ ਬਣਾਈਆਂ ਹਨ, ਜਿਸ ਨਾਲ ਕਿਸਾਨ, ਮਜ਼ਦੂਰਾਂ, ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ, ਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਅਤੇ ਬੱਚਿਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਵੀ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ | ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ-ਭਲਾਈ ਲਈ ਹੋਰ ਵੱਡੇ ਫੈਸਲੇ ਕੀਤੇ ਜਾਣਗੇ ਅਤੇ ਲੋਕ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਤੁਰੰਤ ਲਾਗੂ ਕਰੇ-ਭੋਮਾ, ਖਾਪੜ ਖੇੜੀ <... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਕੂਲ ਨੇ ਪ੍ਰਕਾਸ਼ ਪੁਰਬ, ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਪਾਠ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।