03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗਨੀਵ ਕੌਰ ਮਜੀਠੀਆ ਨੇ ਅਕਾਲੀ ਵਰਕਰਾਂ ਨਾਲ ਚੋਣਾਂ ਸੰਬੰਧੀ ਕੀਤੀ ਵਿਚਾਰ ਚਰਚਾ <br/>

ਅਜੀਤ ਡੈਸਕ 14-04-2026
ਮਜੀਠਾ, 13 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਹਲਕਾ ਵਿਧਾਇਕ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਨੇ ਅੱਜ ਮਜੀਠਾ ਵਿਖੇ ਆਗਾਮੀ ਚੋਣਾ ਸੰਬੰਧੀ ਸ਼ਹਿਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ | ਗੱਲਬਾਤ ਕਰਦਿਆਂ ਬੀਬਾ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚਲੀ ਮਾਨ ਸਰਕਾਰ ਤੋਂ ਪੰਜਾਬ ਦੇ ਹਰੇਕ ਵਰਗ ਦਾ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਬਦਲਾਅ ਦਾ ਨਾਅਰਾ ਲਗਾ ਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ ਉਸ ਦਾ ਪੰਜਾਬ ਵਿਚ ਕਿਧਰੇ ਵੀ ਨਾਮ ਨਿਸ਼ਾਨ ਨਹੀਂ ਦਿਸ ਰਿਹਾ | ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ਼ਤਿਹਾਰ ਬਾਜੀ ਵਾਲੀ ਸਰਕਾਰ ਸਾਬਤ ਹੋਈ ਹੈ ਜ਼ਮੀਨੀ ਪੱਧਰ 'ਤੇ ਕੋਈ ਵੀ ਵਿਕਾਸ ਦਾ ਕੰਮ ਦਿਖਾਈ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾ ਵਿਚ ਆਪ ਨੂੰ ਧੱਕੇਸ਼ਾਹੀ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਨ੍ਹਾਂ ਚੋਣਾਂ ਵਾਸਤੇ ਤਿਆਰੀਆਂ ਕਰਨ ਲਈ ਕਿਹਾ ਅਤੇ ਵਾਰਡ ਵਾਈਜ਼ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਕਿਹਾ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਮਜੀਠੀਆ, ਸਾਬਕਾ ਪ੍ਰਧਾਨ ਕੌਂਸਲਰ ਤਰੁਨ ਕੁਮਾਰ ਅਬਰੋਲ, ਸੀਨੀ: ਮੀਤ ਪ੍ਰਧਾਨ ਪਿ੍ੰਸ ਨਈਅਰ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਕਵਲਦੀਪ ਸਿੰਘ ਲਾਲੀ ਮਜੀਠਾ, ਕਿ੍ਸ਼ਨ ਨਈਅਰ, ਨਰੇਸ਼ ਕੁਮਾਰ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਐਡਵੋਕੇਟ ਪ੍ਰਸ਼ਾਂਤ ਸ਼ਰਮਾ, ਅਰੁਨ ਕੁਮਾਰ ਭੱਲਾ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀ. ਕਾਂਗਰਸੀ ਆਗੂ ਰਮਿੰਦਰ ਸਿੰਘ ਝੰਡੇਰ ਕਾਂਗਰਸ ਦੇ ਜ਼ਿਲ੍ਹਾ ਜਨ. ਸਕੱਤਰ ਨਿਯੁਕਤ <br/> ਅਗਲੀ ਖ਼ਬਰ ਮੋਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।