21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਜੀਠੀਆ ਨੇ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 09-05-2026

ਮਜੀਠਾ, 8 ਮਈ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਜੀਠਾ ਦੇ ਟਕਸਾਲੀ ਅਕਾਲੀ ਆਗੂ ਪਾਰਟੀ ਦੇ ਨਿਧੜਕ ਜਰਨੈਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ ਜਥੇਦਾਰ ਹਰਭਜਨ ਸਿੰਘ ਸੁਪਾਰੀਵਿੰਡ ਦੇ ਸਪੁੱਤਰ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਪਾਰਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸਰਬਜੀਤ ਸਿੰਘ ਸੁਪਾਰੀਵਿੰਡ ਦੇ ਵਾਈਸ ਪ੍ਰਧਾਨ ਬਨਣ ਤੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦਾ ਹਾਰਦਿਕ ਸਵਾਗਤ ਕੀਤਾ ਤੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਹਮੇਸ਼ਾਂ ਪਾਰਟੀ ਪ੍ਰਤੀ ਨਿਭਾਈ ਵਫ਼ਾਦਾਰੀ ਤੇ ਇਮਾਨਦਾਰੀ ਬਦਲੇ ਵਰਕਰਾਂ ਨੂੰ ਪਾਰਟੀ ਵਿਚ ਮਾਣ ਸਨਮਾਨ ਦਿੱਤਾ ਹੈ, ਜਿਸ ਦੇ ਸਰਬਜੀਤ ਸਿੰਘ ਹੱਕਦਾਰ ਸਨ ਜਿਹੜਾ ਮਾਣ ਉਨ੍ਹਾਂ ਨੂੰ ਦਿੱਤਾ ਗਿਆ, ਜਿਸ ਵਾਸਤੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈ ਕਮਾਂਡ ਦਾ ਹਰਦਿਕ ਧੰਨਵਾਦ ਕੀਤਾ | ਨਵ ਨਿਯੁਕਤ ਵਾਈਸ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਵਿਧਾਇਕ ਗਨੀਵ ਕੌਰ ਮਜੀਠੀਆ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟ ਕਰਕੇ ਇਨ੍ਹਾਂ ਮਾਣ ਸਨਮਾਨ ਦਿੱਤਾ ਹੈ | ਇਸ ਮੌਕੇ ਮਜੀਠੀਆ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਅਮਨਦੀਪ ਗਿੱਲ ਸੁਪਾਰੀਵਿੰਡ, ਰਾਜਵਿੰਦਰ ਸਿੰਘ ਰਾਜਾ ਲਦੇਹ, ਨਵਜਿੰਦਰ ਸਿੰਘ ਤੇ ਜੋਬਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੰਡ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਭਰਵੀਂ ਇਕੱਤਰਤਾ <br/> ਅਗਲੀ ਖ਼ਬਰ ਕੂੜਾ ਚੁੱਕਣ ਵਾਲੀ ਟਰਾਲੀ ਨਾ ਆਉਣ ਕਰਕੇ ਮਾਹਲ ਨਿਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।