20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ 10 ਨੂੰ

ਅਜੀਤ ਡੈਸਕ 09-05-2026
ਬਿਆਸ, 8 ਮਈ (ਨਰਿੰਦਰ ਸਿੰਘ)-ਸਮਾਜ ਸੇਵੀ ਰਜਿੰਦਰ ਸਿੰਘ ਸਹੋਤਾ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਕਿ ਪਿੰਡ ਬੁੱਢਾ ਥੇਹ ਵਿਖੇ ਡਾ. ੳਮ ਪ੍ਰਕਾਸ਼ ਆਈ ਹਸਪਤਾਲ ਅੰਮਿ੍ਤਸਰ ਵਲੋਂ ਪ੍ਰਕਾਸ਼ ਦੀਪ ਪ੍ਰੋਗਰਾਮ ਤਹਿਤ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ 10 ਮਈ ਨੂੰ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬ ਜੀਵਨ ਸਿੰਘ ਜੀ, ਪਿੰਡ ਬੁੱਢਾ ਥੇਹ ਵਿਖੇ ਲਗਾਇਆ ਜਾਵੇਗਾ | ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਰਹੇਗਾ ਅਤੇ ਲੋੜਵੰਦ ਮਰੀਜ ਆਪਣੀਆਂ ਪਰਚੀਆਂ 10 ਤੋਂ 11.30 ਵਜੇ ਤੱਕ ਬਣਵਾ ਸਕਦੇ ਹਨ | ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੰਪਿਊਟਰ ਦੁਆਰਾ ਅੱਖਾਂ ਦਾ ਚੈੱਕਅੱਪ ਕੀਤਾ ਜਾਵੇਗਾ, ਉਪਰੰਤ ਲੋੜਵੰਦ ਬਜ਼ੁਰਗਾਂ ਨੂੰ ਮੁਫਤ ਦਾਰੂ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਸਹੋਤਾ ਵਲੋਂ ਸਾਰਿਆਂ ਆਸ-ਪਾਸ ਦੇ ਪਿੰਡਾਂ ਦੇ ਲੋੜਵੰਦਾਂ ਨੂੰ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ ਲਈ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ |
ਪਿਛਲੀ ਖ਼ਬਰ ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਦੀ ਬਰਸੀ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਲੋਂ ਕਿਸਾਨਾਂ ਲਈ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।