19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਾਬਾ ਬਕਾਲਾ ਸਾਹਿਬ ਵਿਖੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ <br/>

ਅਜੀਤ ਡੈਸਕ 09-05-2026
ਬਾਬਾ ਬਕਾਲਾ ਸਾਹਿਬ, 8 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸਫ਼ਾਈ ਸੇਵਕ ਯੂਨੀਅਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਆਰੰਭ ਦਿੱਤਾ ਹੈ ਅਤੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ | ਇਸ ਮੌਕੇ ਸਫ਼ਾਈ ਕਰਮਚਾਰੀ ਤੋਂ ਇਲਾਵਾ ਡਰਾਈਵਰ, ਕੰਪਿਊਟਰ ਅਪਰੇਟਰ, ਪਲੰਬਰ, ਸਟਰੀਟ ਲਾਇਟ, ਟਿਊਬਵੈੱਲ ਅਪਰੇਟਰ ਮੁਾਲਜ਼ਮਾਂ ਨੇ ਵੀ ਹਿੱਸਾ ਲਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਵਿਕਰਮਜੀਤ ਸਿੰਘ, ਵਾਈਸ ਪ੍ਰਧਾਨ ਸ਼ੁਨੀਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਸਿਰਫ ਭਰੋਸੇ ਹੀ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮਸਲਾ ਕੇਵਲ ਜਾਂ ਕਰਮਚਾਰੀਆਂ ਕਰਨ ਨਹੀਂ, ਸਗੋਂ ਸਰਕਾਰ ਤੇ ਕਰਮਚਾਰੀਆਂ ਵਿਚਕਾਰ ਬਣੇ ਭਰੋਸੇ ਦੇ ਸੰਕਟ ਨਾਲ ਵੀ ਜੁੜਿਆ ਹੋਇਆ ਹੈ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਇਹ ਹੜਤਾਲ ਅਣਮਿੱਥੇ ਲਈ ਜਾਰੀ ਰਹੇਗੀ | ਇਸ ਮੌਕੇ ਖਜਾਨਚੀ ਚਰਨਜੀਤ ਸਿੰਘ, ਸੁਖਜੀਤ ਸਿੰਘ ਅਸ਼ੋਕ, ਮੈਨੂੰ, ਸੋਨੂੰ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਕੰਵਲਜੀਤ ਸਿੰਘ, ਵਿਜੈ, ਲਵਪ੍ਰੀਤ ਸਿੰਘ, ਰਾਹੁਲ, ਰਮਨਦੀਪ ਸਿੰਘ, ਰਾਜੇਸ਼, ਗੁਰਸ਼ਰਨ ਸਿੰਘ, ਅਮਰ ਸਿੰਘ, ਪਰੇਮ, ਸੂਰਜ, ਅਰਜੁਨ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਡੀ. ਐੱਸ. ਪੀ. ਚੋਗਾਵਾਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਹਲਕਾ ਮਜੀਠਾ 'ਚ ਕਾਂਗਰਸ ਦੀ ਵੱਧ ਰਹੀ ਚੜ੍ਹਤ ਤੋਂ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪਈ- ਭਗਵੰਤ ਪਾਲ ਸੱਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।