17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 09-05-2026
ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਅਤੇ ਵਿਤਕਰਾ ਕੀਤੇ ਜਾਣ ਦੇ ਵਿਰੋਧ 'ਚ ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਪਿ੍ੰ: ਵਾਸੁਦੇਵ ਸ਼ਰਮਾ ਦੀ ਅਗਵਾਈ 'ਚ ਤਹਿਸੀਲ ਪੱਧਰ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਸੁਦੇਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿਚ ਭਾਰੀ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨਰਾਂ ਨੂੰ ਉਮੀਦ ਸੀ ਕਿ 30 ਮਈ ਤੱਕ ਡੀ. ਏ. ਦਾ ਬਕਾਇਆ ਦੇ ਦੇਵੇਗੀ, ਪਰ ਸਰਕਾਰ ਵਲੋਂ ਅਜਿਹਾ ਕਰਨ ਦੀ ਬਜਾਏ ਮਾਣਯੋਗ ਅਦਾਲਤ 'ਚ ਡਬਲ ਬੈਂਚ ਕੋਲ ਪਟੀਸ਼ਨ ਪਾ ਦਿੱਤੀ ਗਈ ਹੈ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਤੁਰੰਤ ਡੀ. ਏ. ਦਾ ਬਕਾਇਆ ਜਾਰੀ ਕੀਤਾ ਜਾਵੇ ਅਤੇ ਮੈਡੀਕਲ ਭੱਤਾ 2500 ਰੁਪਏ ਕਰਨ ਤੋਂ ਇਲਾਵਾ ਕੈਸ਼ਲੈੱਸ ਸਕੀਮ ਮੁੜ ਚਾਲੂ ਕਰਨ ਤੋਂ ਇਲਾਵਾ ਹੋਰਨਾਂ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੇ ਪੈਨਸ਼ਨਰ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਗੁਰਮੀਤ ਚੰਦ ਸ਼ਰਮਾ, ਜਗਦੀਸ਼ ਕੁਮਾਰ, ਵੱਸਣ ਸਿੰਘ ਰੰਧਾਵਾ, ਮਹਿੰਦਰ ਸਿੰਘ, ਮੰਗਤ ਸਿੰਘ, ਸੁਖਵੰਤ ਸਿੰਘ, ਅਨੂਪ ਸਿੰਘ ਨਿੱਝਰ, ਸਵਰਨ ਸਿੰਘ, ਕੁਲਦੀਪ ਨਾਥ, ਧਿਆਨ ਸਿੰਘ, ਜਗੀਰ ਸਿੰਘ ਰੋਖੇ, ਰਾਕੇਸ਼ ਭੰਡਾਰੀ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਪ੍ਰੇਮ ਚੰਦ ਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਹਿੱਤ 'ਚ ਲਏ ਅਹਿਮ ਫ਼ੈਸਲਿਆਂ ਕਰਕੇ ਅੱਜ ਦੇਸ਼ ਭਰ ਵਿਚ ਭਾਜਪਾ ਦਾ ਆਧਾਰ ਵੱਧ ਰਿਹਾ-ਪ੍... ਅਗਲੀ ਖ਼ਬਰ ਛੀਨਾ ਕਰਮ ਸਿੰਘ ਦੀ ਪੰਚਾਇਤ ਵਲੋਂ ਚਿਰਾਂ ਤੋਂ ਟੁੱਟੀ ਗਲੀ ਨੂੰ ਬਣਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।