15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਹਿੱਤ 'ਚ ਲਏ ਅਹਿਮ ਫ਼ੈਸਲਿਆਂ ਕਰਕੇ ਅੱਜ ਦੇਸ਼ ਭਰ ਵਿਚ ਭਾਜਪਾ ਦਾ ਆਧਾਰ ਵੱਧ ਰਿਹਾ-ਪ੍ਰਦੀਪ ਭੁੱਲਰ <br/>

ਅਜੀਤ ਡੈਸਕ 09-05-2026
ਮਜੀਠਾ, 8 ਮਈ (ਮਨਿੰਦਰ ਸਿੰਘ ਸੋਖੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਹਿੱਤ ਵਿਚ ਲਏ ਅਹਿਮ ਫ਼ੈਸਲਿਆਂ ਕਰਕੇ ਦੇਸ਼ ਭਰ ਵਿਚ ਉਨ੍ਹਾਂ ਦੀ ਮਕਬੂਲੀਅਤ ਦਿਨੋ ਦਿਨ ਵੱਧ ਰਹੀ ਹੈ ਅਤੇ ਭਾਜਪਾ ਦਾ ਗ੍ਰਾਫ ਦੇਸ਼ ਭਰ ਵਿਚ ਉਚਾ ਹੁੰਦਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਜੀਠਾ ਦੇ ਭਾਜਪਾ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਮਜੀਠਾ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਭਾਜਪਾ ਦੀ ਬੰਗਾਲ ਵਿਚ ਹੋਈ ਇਤਿਹਾਸਕ ਜਿੱਤ ਦਾ ਜ਼ਸ਼ਨ ਮਨਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ | ਭੁੱਲਰ ਨੇ ਕਿਹਾ ਕਿ ਜਿਸ ਤਰ੍ਹਾਂ ਬੰਗਾਲ ਵਿਚ ਮਮਤਾ ਬੈਨਰਜੀ ਨੂੰ ਪਛਾੜ ਕੇ ਬੰਗਾਲ ਵਾਸੀਆਂ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੇ ਮੋਹਰ ਲਗਾਈ ਹੈ ਉਸੇ ਤਰ੍ਹਾਂ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਨੂੰ ਚਲਦਾ ਕਰਕੇ ਭਾਜਪਾ ਦੀ ਸਰਕਾਰ ਬਣਾਉਣਗੇ | ਭੁੱਲਰ ਨੇ ਭਾਜਪਾ ਦੀ ਜਿੱਤ ਦੀ ਖੁਸ਼ੀ ਵਿਚ ਇਕੱਤਰ ਆਗੂਆਂ ਅਤੇ ਵਰਕਰਾਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ | ਇਸ ਮੌਕੇ ਭੁੱਲਰ ਦੇ ਨਾਲ ਰਾਕੇਸ਼ ਕੁਮਾਰ ਪੱਪਾ ਸਰਕਲ ਇੰਚਾਰਜ ਮਜੀਠਾ, ਗੁਰਮੁੱਖ ਸਿੰਘ ਕਾਦਰਾਬਾਦ, ਧਰਮਿੰਦਰ ਸਿੰਘ ਚੌਹਾਨ ਮਜੀਠਾ, ਦਵਿੰਦਰ ਸਿੰਘ ਮਾਹਲਾ ਸਮੇਤ ਹੋਰ ਵੀ ਭਾਜਪਾਈ ਹਾਜ਼ਰ ਸਨ |

ਪਿਛਲੀ ਖ਼ਬਰ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ <br/> ਅਗਲੀ ਖ਼ਬਰ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।