15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਜੀਠਾ ਹਲਕੇ 'ਚ 'ਆਪ' ਸਰਕਾਰ ਦੇ ਰਾਜ ਅੰਦਰ ਕਰੋੜਾਂ ਰੁਪਏ ਦੇ ਕਰਵਾਏ ਵਿਕਾਸ ਕੰਮ ਮੇਰੀ ਜਿੱਤ ਲਈ ਹੋਣਗੇ ਸਹਾਈ- ਤਲਬੀਰ

ਅਜੀਤ ਡੈਸਕ 09-05-2026
ਜੇਠੂਵਾਲ, 8 ਮਈ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਰਾਜ ਅੰਦਰ ਹਲਕਾ ਮਜੀਠਾ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੇ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ 'ਆਪ' ਦੀ ਚੜਤ ਪੂਰੀ ਤਰ੍ਹਾਂ ਬਰਕਰਾਰ ਹੈ ਤੇ ਹਲਕੇ ਦੇ ਲੋਕ ਇਸ ਵਾਰ ਸੂਬੇ ਵਿਚ ਮੁੜ ਆਮ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਵੱਡਾ ਯੋਗਦਾਨ ਪਾਉਣਗੇ ਅਤੇ ਇਹ ਸਪਸ਼ਟ ਕਰ ਦੇਣਗੇ ਕਿ ਲੋਕ ਆਪ ਪਾਰਟੀ ਨਾਲ ਚਟਾਨ ਵਾਂਗ ਖੜੇ੍ਹ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ | ਗਿੱਲ ਨੇ ਕਿਹਾ ਕਿ ਆਪ ਪਾਰਟੀ ਸਰਕਾਰ ਵਲੋਂ ਆਪਣੇ ਹੁਣ ਤੱਕ ਦੇ ਚਾਰ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਲਈ ਅਜਿਹੇ ਕੰਮ ਕਰ ਵਿਖਾਏ ਜਿਸ ਨਾਲ ਵਿਰੋਧੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਮੁੱਦਾਹੀਣ ਕਰਕੇ ਰੱਖ ਦਿੱਤਾ ਜੋ ਵਿਰੋਧੀ ਹੁਣ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਝੂਠੀ ਬਿਆਨਬਾਜ਼ੀ ਦਾ ਸਹਾਰਾ ਲੈ ਰਹੀਆਂ ਪਰ ਲੋਕ ਹੁਣ ਇਨ੍ਹਾਂ ਦੇ ਝਾਂਸਿਆ ਵਿਚ ਨਹੀਂ ਆਉਣਗੇ ਅਤੇ ਹਲਕਾ ਮਜੀਠਾ ਦੇ ਪਿੰਡਾਂ ਵਿਚ ਇਸ ਵਕਤ ਆਪ ਪਾਰਟੀ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਹਲਕਾ ਮਜੀਠਾ ਦੇ ਲੋਕ ਆਪ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰ ਪਾਲ ਸਿੰਘ ਗਿੱਲ, ਸਰਪੰਚ ਰਾਜਕੁਮਾਰ ਲੁੱਧੜ, ਸਰਪੰਚ ਸਤਨਾਮ ਸਿੰਘ ਨਵੇਂ ਨਾਗ, ਬਲਜਿੰਦਰ ਸਿੰਘ ਛੀਨਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ 11 ਭਗੌੜੇ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਸਰਵਣ ਸਿੰਘ ਝੀਤਾ ਸਾਬਕਾ ਫ਼ੌਜੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।