29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹਰਪ੍ਰੀਤ ਸਿੰਘ ਸੋਨੂੰ, ਆਲ ਇੰਡੀਆ ਕਾਂਗਰਸ ਐੱਸ.ਸੀ. ਸੈੱਲ ਪੰਜਾਬ ਦੇ ਸੈਕਟਰੀ ਨਿਯੁਕਤ <br/>

ਅਜੀਤ ਡੈਸਕ 10-05-2026
ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਪੰਚ ਹਰਪ੍ਰੀਤ ਸਿੰਘ ਸੋਨੂੰ ਦੌਲ਼ੋ ਨੰਗਲ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ. ਸੀ. ਸੈੱਲ ਦੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਥੇ ਆਲ ਇੰਡੀਆ ਕਾਂਗਰਸ ਕਮੇਟੀ (ਐੱਸ. ਸੀ. ਵਿਭਾਗ) ਦੇ ਚੇਅਰਮੈਨ ਰਾਜਿੰਦਰਪਾਲ ਗੌਤਮ ਵਲੋਂ ਆਪਣੇ ਦਫਤਰ 24, ਅਕਬਰ ਰੋਡ, ਨਵੀਂ ਦਿੱਲੀ ਤੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਹਰਪ੍ਰੀਤ ਸਿੰਘ ਸੋਨੂੰ ਦੀ ਇਹ ਨਿਯੁਕਤੀ ਕੀਤੀ ਗਈ ਹੈ, ਜਿਸ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ਆਪਣੀ ਇਸ ਨਿਯੁਕਤੀ ਲਈ ਸਰਪੰਚ ਹਰਪ੍ਰੀਤ ਸਿੰਘ ਸੋਨੂੰ ਨੇ ਪਾਰਟੀ ਦਾ ਹਾਰਦਿਕ ਧੰਨਵਾਦ ਕੀਤਾ ਹੈ, ਉਥੇ ਕਿਹਾ ਕਿ ਉਹ ਦਿੱਤੀ ਹੋਈ ਸੇਵਾ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਾਤ ਦਿਨ ਇਕ ਕਰ ਦੇਣਗੇ |

ਪਿਛਲੀ ਖ਼ਬਰ ਸਾਬਕਾ ਸਰਪੰਚ ਦੇ ਘਰ 'ਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ, ਘਰ 'ਚ ਵੜ ਕੇ ਪਰਿਵਾਰ 'ਤੇ ਕੀਤਾ ਹਮਲਾ <br/> ਅਗਲੀ ਖ਼ਬਰ ਗਲੋਬਲ ਗਰੁੱਪ ਆਫ ਇੰਸਟੀਚਿਊਟਸ 'ਚ ਦੇਸ਼ ਵਿਦੇਸ਼ ਦੀਆਂ ਬਹੁਰਾਸ਼ਟਰੀ ਕੰਪਨੀਆਂ ਵਲੋਂ 200 ਤੋਂ ਵੱਧ ਵਿਦਿਆਰਥੀਆਂ ਦੀ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।