29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੰਦਰ ਬਾਵਾ ਲਾਲ ਦੁਆਰ ਮਜੀਠਾ ਵਿਖੇ ਨਤਮਸਤਕ ਹੋਏ ਤਲਬੀਰ ਸਿੰਘ ਗਿੱਲ <br/>

ਮੰਦਰ ਬਾਵਾ ਲਾਲ ਦੁਆਰ ਮਜੀਠਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਾਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੰਦਰ ਕਮੇਟੀ ਦੇ ਕੁਦਲੀਪ ਕੁਮਾਰ ਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ <br/> 10-05-2026
ਮਜੀਠਾ, 9 ਮਈ (ਮਨਿੰਦਰ ਸਿੰਘ ਸੋਖੀ)-ਮੰਦਰ ਸ੍ਰੀ ਬਾਵਾ ਲਾਲ ਦੁਆਰ ਮਜੀਠਾ ਵਿਖੇ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇ ਆਸ਼ੀਰਵਾਦ ਸਦਕਾ ਮੰਦਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਲਾਲ 5 ਮਈ ਤੋਂ ਭੂਮੀ ਪੂਜਨ ਤੇ ਮੂਰਤੀ ਸਥਾਪਨਾ ਦਿਵਸ ਦੇ ਸੰਬੰਧ 'ਚ ਨਿਰੰਤਰ ਕਥਾ ਪ੍ਰਵਾਹ ਚਲਾਇਆ ਜਾ ਰਿਹਾ ਹੈ | ਜਿਸ 'ਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸ੍ਰੀ ਬਾਵਾ ਲਾਲ ਦਾ ਆਸ਼ੀਰਵਾਦ ਲਿਆ | ਗੱਲਬਾਤ ਕਰਦਿਆਂ ਗਿੱਲ ਨੇ ਕਿਹਾ ਕਿ ਅਜਿਹੇ ਸਮਾਗਮ ਕਰਾਉਣਾ ਮੰਦਰ ਕਮੇਟੀ ਦਾ ਵਧੀਆ ਉਪਰਾਲਾ ਹੈ, ਜਿਸ ਨਾਲ ਸੰਗਤਾਂ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਮਿਲਦੀ ਹੈ ਅਤੇ ਸੇਵਾ ਭਾਵਨਾ ਦਾ ਜਜ਼ਬਾ ਪੈਦਾ ਹੁੰਦਾ ਹੈ | ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਾਤਨ ਵਿਰਸੇ ਤੇ ਸਭਿਆਚਾਰ ਬਾਰੇ ਜਾਣਕਾਰੀ ਮਿਲਦੀ ਹੈ | ਇਸ ਮੌਕੇ ਮੰਦਰ ਕਮੇਟੀ ਵਲੋਂ ਤਲਬੀਰ ਸਿੰਘ ਗਿੱਲ ਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਮੰਦਰ ਕਮੇਟੀ ਚੇਅਰਮੈਨ ਕੁਲਦੀਪ ਕੁਮਾਰ, ਪ੍ਰਧਾਨ ਨਰਿੰਦਰ ਕੁਮਾਰ, ਰਵਿੰਦਰ ਕਪਾਹੀ, ਇੰਦਰਜੀਤ ਮਰਵਾਹ, ਇੰਦਰਜੀਤ ਬੱਬਰ, ਭੋਲਾ ਨਾਥ, ਪੰਡਤ ਮਨੋਜ ਗੋਸਵਾਮੀ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਸਤਨਾਮ ਸਿੰਘ ਸਰਪੰਚ ਨਾਗ ਨਵੇਂ, ਬਿਕਰਮਜੀਤ ਸਿੰਘ ਨਾਗ ਕਲਾਂ, ਨੀਰਜ ਸ਼ਰਮਾ, ਪਿੰਕਾ ਮਜੀਠਾ, ਮਿੰਕੂ ਨਈਅਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਫਾਈ ਸੇਵਕਾਂ ਵਲੋਂ ਹੜਤਾਲ ਜਾਰੀ <br/> ਅਗਲੀ ਖ਼ਬਰ ਸਾਬਕਾ ਸਰਪੰਚ ਦੇ ਘਰ 'ਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ, ਘਰ 'ਚ ਵੜ ਕੇ ਪਰਿਵਾਰ 'ਤੇ ਕੀਤਾ ਹਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।