13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਰਾਜਪਾਲ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ <br/>

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਤੇ ਹੋਰ ਆਗੂ ਰਾਜਪਾਲ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 17-05-2026
ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੇ ਪੱਕੇ ਸਿੰਜਾਈ ਮੈਂਬਰ ਦੀ ਸੀਟ ਖ਼ਤਮ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ, ਹਰ ਖੇਤ ਨੂੰ ਲੋੜੀਂਦਾ ਨਹਿਰੀ ਪਾਣੀ ਤੇ ਹਰ ਘਰ ਵਿਚ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਹੋਰ ਵਾਜਬ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਗਵਰਨਰ ਪੰਜਾਬ ਦੇ ਭਵਨ ਵੱਲ ਪੁਰ ਅਮਨ ਮੁਜ਼ਾਹਰਾ ਕਰ ਰਹੇ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਉੱਪਰ ਹੰਝੂ ਗੈਸ ਤੇ ਗੋਲੇ ਅਤੇ ਜਲ ਤੋਪਾਂ ਚਲਾਈਆਂ ਗਈਆਂ, ਜਿਸ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ, ਕਈ ਜ਼ਖ਼ਮੀ ਹੋ ਗਏ ਅਤੇ ਅੱਥਰੂ ਗੈਸ ਦੇ ਗੋਲੇ ਵੱਜਣ ਕਾਰਨ ਬਹੁਤ ਸਾਰਿਆਂ ਦੀਆਂ ਅੱਖਾਂ ਤੇ ਮਾੜਾ ਅਸਰ ਪਿਆ ਅਤੇ ਮਾਰਚ ਕਰ ਰਹੇ 24 ਕਿਸਾਨਾਂ ਤੇ ਕਿਸਾਨ ਔਰਤਾਂ ਨੂੰ ਹਿਰਾਸਤ ਵਿਚ ਲੈ ਲਿਆ | ਡਾ. ਅਜਨਾਲਾ ਨੇ ਅੱਗੇ ਦੱਸਿਆ ਕਿ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 21 ਮਈ ਨੂੰ ਐੱਸ.ਕੇ.ਐੱਮ. ਪੰਜਾਬ ਦੀ ਮੀਟਿੰਗ ਸੱਦ ਲਈ ਗਈ ਹੈ, ਜਿੱਥੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ | ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਰਜਿੰਦਰ ਸਿੰਘ ਭਲਾ ਪਿੰਡ, ਪ੍ਰੋ: ਮਾਲਕ ਸਿੰਘ ਗੁਰਾਲਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਜੱਗਾ ਸਿੰਘ ਡੱਲਾ, ਗਾਇਕ ਗੁਰਪਾਲ ਗਿੱਲ ਸੈਦਪੁਰ ਖ਼ੁਰਦ, ਸ਼ਮਸ਼ੇਰ ਸਿੰਘ ਡੱਲਾ, ਔਰਤ ਮੁਕਤੀ ਮੋਰਚਾ ਦੀਆਂ ਆਗੂਆਂ ਬੀਬੀ ਅਜੀਤ ਕੌਰ ਕੋਟ ਰਜ਼ਾਦਾ ਤੇ ਸਰਬਜੀਤ ਕੌਰ ਜਸਰਾਊਰ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਅਮਰਜੀਤ ਸਿੰਘ ਭਿੰਡੀ ਸੈਦਾਂ ਤੇ ਜਤਿੰਦਰ ਸਿੰਘ ਮਾਨਾਂਵਾਲਾ, ਪ੍ਰਧਾਨ ਜਤਿੰਦਰ ਸਿੰਘ ਜਾਫਰਕੋਟ, ਸੰਦੀਪ ਸਿੰਘ ਜਾਫਰਕੋਟ, ਹਰਦਿਆਲ ਸਿੰਘ ਮਟੀਆ, ਸੂਰਤਾ ਸਿੰਘ ਚੱਕ ਔਲ, ਸੰਤੋਖ ਸਿੰਘ ਅਜਨਾਲਾ, ਹਰਨੇਕ ਸਿੰਘ ਨੇਪਾਲ, ਜਗਤਾਰ ਸਿੰਘ ਜਸਤਰਵਾਲ, ਰਜਿੰਦਰ ਸਿੰਘ ਜਾਫਰਕੋਟ ਆਦਿ ਨੇ ਵੀ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸੰਬੰਧੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ <br/> ਅਗਲੀ ਖ਼ਬਰ ਜੁਗਾੜੂ ਰੇਹੜੀਆਂ ਦੇ 'ਤੇ ਟਰੈਫਿਕ ਪੁਲਿਸ ਦੀ ਵੱਡੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।