13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਅਜਨਾਲਾ ਅਤੇ ਰਮਦਾਸ ਤੋਂ ਚੋਣ ਲੜ ਰਹੇ 'ਆਪ' ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>

ਚੋਣ ਰਿਟਰਨਿੰਗ ਅਧਿਕਾਰੀ ਡਾ: ਚਾਰੂਮਿਤਾ ਕੋਲ ਵਾਰਡ ਨੰਬਰ 14 ਤੋਂ ਉਮੀਦਵਾਰ ਜਸਪਾਲ ਸਿੰਘ ਢਿੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਂਦਾ ਹੋਇਆ | ਨਾਲ ਖੜ੍ਹੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 17-05-2026
ਅਜਨਾਲਾ/ ਰਮਦਾਸ/ ਗੱਗੋਮਾਹਲ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅਖੀਰਲੇ ਦਿਨ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰਾਂ ਵਲੋਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐੱਮ. ਡਾ: ਚਾਰੂਮਿਤਾ ਦੀ ਅਦਾਲਤ 'ਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋ ਪਹਿਲਾਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਮੀਦਵਾਰਾਂ ਤੇ ਇਲਾਕੇ ਦੇ ਮੁਹਤਬਰਾਂ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਜਨਾਲਾ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਬੇਨਤੀ ਕਰਕੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਤੇ ਹੋਰਨਾਂ ਮੈਂਬਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨਦੀਪ ਕੌਰ ਧਾਲੀਵਾਲ ਸਮੇਤ ਚੋਣ ਲੜ ਰਹੇ ਉਮੀਦਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਿਸੇ ਨਾਲ ਵੀ ਨਹੀ ਸਗੋਂ ਸਰਵਪੱਖੀ ਵਿਕਾਸ ਦੇ ਨਾਮ ਤੇ ਵੋਟਾਂ ਮੰਗੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਵਲੋਂ ਹਲਕਾ ਅਜਨਾਲਾ ਅੰਦਰ 4 ਸਾਲਾਂ 'ਚ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਲੈ ਕੇ ਵੋਟਾਂ ਮੰਗਣ ਲਈ ਲੋਕਾਂ ਵਿਚ ਜਾਣਗੇ | ਉਨ੍ਹਾਂ ਦੱਸਿਆ ਕਿ ਅਸੀਂ ਨਾਂ ਗੁੰਡਾਗਰਦੀ ਕੀਤੀ ਹੈ ਤੇ ਨਾ ਹੀ ਕਿਸੇ ਨੂੰ ਕਰਨ ਦਿਆਂਗੇ | ਭਾਰਤੀ ਜਨਤਾ ਪਾਰਟੀ ਦੀ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੇ ਰੇਟ ਵਿਚ 3 ਰੁਪਏ ਤੋਂ ਵੱਧ ਵਾਧਾ ਕਰਕੇ ਲੋਕਾਂ ਦੀ ਜੇਬ ਤੇ ਡਾਕਾ ਮਾਰਿਆ ਹੈ ਅੱਜ ਉਹ ਕਿਸ ਮੂੰਹ ਨਾਲ ਲੋਕਾਂ ਕੋਲੋਂ ਵੋਟਾਂ ਮੰਗ ਰਹੇ ਹਨ |ਕਾਂਗਰਸ ਤੇ ਅਕਾਲੀ ਦਲ ਦੀ ਗੱਲ ਕਰਦਿਆ ਉਨ੍ਹਾਂ ਕਿਹਾ ਕਿ ਕੁਝ ਵਾਰਡਾਂ ਵਿਚ ਇਨ੍ਹਾਂ ਨਾਲ ਮੁਕਾਬਲਾ ਹੋ ਸਕਦਾ ਹੈ ਜਦਕਿ ਭਾਜਪਾ ਤੋਂ ਮੁਕਾਬਲੇ ਵਿਚ ਹੀ ਨਹੀਂ ਹੈ | ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ ਨਗਰ ਪੰਚਾਇਤ ਅਜਨਾਲਾ ਦੀ ਵਾਰਡ ਨੰਬਰ 1 ਤੋਂ ਸ੍ਰੀਮਤੀ ਬੇਵੀ, ਵਾਰਡ ਨੰਬਰ 2 ਤੋਂ ਅਮਿੱਤ ਪੁਰੀ, ਵਾਰਡ ਨੰਬਰ 3 ਤੋਂ ਨੀਲਮ ਕੁਮਾਰ ਮਾਤਾ ਐਡਵੋਕੇਟ ਸੰਦੀਪ ਕੌਸ਼ਲ, ਵਾਰਡ ਨੰਬਰ 4 ਤੋਂ ਸੁਖਵਿੰਦਰ ਸਿੰਘ, ਵਾਰਡ ਨੰਬਰ 5 ਤੋਂ ਗੁਰਦੇਵ ਸਿੰਘ ਗੁਲਾਬ, ਵਾਰਡ ਨੰਬਰ 6 ਤੋਂ ਅਵਿਨਾਸ਼ ਮਸੀਹ, ਵਾਰਡ ਨੰਬਰ 7 ਤੋਂ ਨੀਲਮ ਰਾਣੀ ਔਲ਼ ਮਾਤਾ ਅਮਿਤ ਔਲ਼ ਸ਼ਹਿਰੀ ਪ੍ਰਧਾਨ, ਵਾਰਡ ਨੰਬਰ 8 ਤੋਂ ਰਾਜਬੀਰ ਕੌਰ ਚਾਹਲ ਪਤਨੀ ਸ਼ਿਵਦੀਪ ਸਿੰਘ ਚਾਹਲ, ਵਾਰਡ ਨੰਬਰ 9 ਤੋਂ ਸੁਖਰਾਜਨ ਕੌਰ ਪਤਨੀ ਲਵਕਰਨ ਸਿੰਘ ਭੱਖਾ, ਵਾਰਡ ਨੰਬਰ 10 ਤੋਂ ਸੁਖਦਿਆਲ ਸਿੰਘ ਭੱਖਾ, ਵਾਰਡ ਨੰਬਰ 11 ਤੋਂ ਮਨਦੀਪ ਕੌਰ, ਵਾਰਡ ਨੰਬਰ 12 ਤੋਂ ਜਸਪਾਲ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਵਾਰਡ ਨੰਬਰ 13 ਤੋਂ ਜਸਪ੍ਰੀਤ ਕੌਰ, ਵਾਰਡ ਨੰਬਰ 14 ਤੋਂ ਦਵਿੰਦਰ ਸਿੰਘ ਸੋਨੂੰ ਅਤੇ ਵਾਰਡ ਨੰਬਰ 15 ਤੋਂ ਸਾਜਨ ਅਤੇ ਨਗਰ ਕੌਂਸਲ ਰਮਦਾਸ ਦੀ ਵਾਰਡ ਨੰਬਰ 1 ਤੋਂ ਕੰਵਲਜੀਤ ਕੌਰ, ਵਾਰਡ ਨੰਬਰ 2 ਤੋਂ ਦਿਲਜੀਤ ਸਿੰਘ, ਵਾਰਡ ਨੰਬਰ 4 ਤੋਂ ਅਮਨਦੀਪ ਕੌਰ ਪਤਨੀ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਵਾਰਡ ਨੰਬਰ 5 ਤੋਂ ਕਰਨਜੀਤ ਸਿੰਘ, ਵਾਰਡ ਨੰਬਰ 6 ਤੋਂ ਰਣਜੀਤ ਸਿੰਘ, ਵਾਰਡ ਨੰਬਰ 7 ਤੋਂ ਗੁਰਮੀਤ ਕੌਰ, ਵਾਰਡ ਨੰਬਰ 8 ਤੋਂ ਸੁਖਦੇਵ ਸਿੰਘ ਸੋਹੀ, ਵਾਰਡ ਨੰਬਰ 9 ਤੋਂ ਪਰਮਜੀਤ ਕੌਰ, ਵਾਰਡ ਨੰਬਰ 10 ਤੋਂ ਗੌਰਵ ਭੰਡਾਰੀ ਅਤੇ ਵਾਰਡ ਨੰਬਰ 11 ਤੋਂ ਰਮਨਦੀਪ ਕੌਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 81 ਨਾਮਜ਼ਦਗੀਆਂ ਦਾਖ਼ਲ ਹੋਈਆਂ <br/> ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸੰਬੰਧੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।