13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ 'ਚ ਨਗਰ ਕੌਂਸਲ ਮਜੀਠਾ ਵਾਸਤੇ ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀ ਭਰੀ <br/>

ਨਗਰ ਕੌਂਸਲ ਮਜੀਠਾ ਦੀ ਚੋਣ ਵਾਸਤੇ ਭਾਜਪਾ ਦੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਆਪਣੇ ਸਾਰੇ ਉਮੀਦਵਾਰਾਂ ਨਾਲ ਰਾਕੇਸ਼ ਕੁਮਾਰ ਪੱਪਾ ਅਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ <br/> 17-05-2026
ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਨਗਰ ਕੌਂਸਲ ਦੀਆਂ ਚੋਣਾ ਵਿਚ ਨਾਮਜ਼ਦਗੀ ਪੱਤਰ ਭਰਨ ਦਾ ਅੱਜ ਆਖਰੀ ਦਿਨ ਸੀ | ਅੱਜ ਆਖਰੀ ਦਿਨ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ ਵਿਚ ਨਗਰ ਕੌਂਸਲ ਮਜੀਠਾ ਦੀਆਂ 13 ਵਾਰਡਾਂ ਵਿਚੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ-ਕਮ-ਐੱਸ.ਡੀ.ਐੱਮ. ਮਜੀਠਾ ਰਜਨੀਸ਼ ਅਰੋੜਾ ਕੋਲ ਜਮ੍ਹਾਂ ਕਰਾਏ | ਜਿਸ ਅਨੁਸਾਰ ਮਜੀਠਾ ਦੀ ਵਾਰਡ ਨੰਬਰ 1 ਤੋਂ ਰਮਨਦੀਪ ਕੌਰ, ਵਾਰਡ ਨੰਬਰ 2 ਤੋਂ ਸਤਨਾਮ ਸਿੰਘ, ਵਾਰਡ ਨੰਬਰ 3 ਤੋਂ ਸਰਬਜੀਤ ਕੌਰ, ਵਾਰਡ ਨੰਬਰ 4 ਤੋਂ ਸਵਿੰਦਰ ਸਿੰਘ ਚੌਹਾਨ, ਵਰਡ ਨੰਬਰ 5 ਤੋਂ ਮਨਦੀਪ ਕੌਰ, ਵਾਰਡ ਨੰਬਰ 6 ਤੋਂ ਜਸਬੀਰ ਸਿੰਘ, ਵਾਰਡ ਨੰਬਰ 7 ਤੋਂ ਜਗਦੇਵ ਸਿੰਘ, ਵਾਰਡ ਨੰਬਰ 8 ਤੋਂ ਸੁਰਿੰਦਰਪਾਲ ਸਿੰਘ, ਵਾਰਡ ਨੰਬਰ 9 ਤੋਂ ਮਨਪ੍ਰੀਤ ਕੌਰ, ਵਾਰਡ ਨੰਬਰ 10 ਤੋਂ ਕਿ੍ਸ਼ਨ ਸਿੰਘ, ਵਾਰਡ ਨੰਬਰ 11 ਤੋਂ ਧਰਮਿੰਦਰ ਭਗਤ, ਵਾਰਡ ਨੰਬਰ 12 ਤੋਂ ਰਾਜਬੀਰ ਕੌਰ ਅਤੇ ਵਾਰਡ ਨੰਬਰ 13 ਤੋਂ ਬਲਵਿੰਦਰ ਕੌਰ ਹਨ | ਗੱਲਬਾਤ ਕਰਦਿਆਂ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਵਧੀਆ ਕੁਰਗਜ਼ਾਰੀ ਦਿਖਾ ਕੇ 2027 ਦੀਆਂ ਚੋਣਾ ਵਿਚ ਵੋਟਾਂ ਦੇ ਵੱਡੇ ਫਰਕ ਨਾਲ ਵਿਧਾਨ ਸਭਾ ਮਜੀਠਾ ਦੀ ਸੀਟ ਵੀ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਇਤਿਹਾਸ ਬਣਾਵੇਗੀ | ਇਸ ਮੌਕੇ ਪ੍ਰਦੀਪ ਸਿੰਘ ਭੁੱਲਰ ਦੇ ਨਾਲ ਰਾਕੇਸ਼ ਕੁਮਾਰ ਪੱਪਾ ਸਰਕਲ ਇੰਚਾਰਜ ਬਲਾਕ ਮਜੀਠਾ, ਦਵਿੰਦਰ ਸਿੰਘ ਮਾਹਲਾ, ਸਵਿੰਦਰ ਸਿੰਘ ਚੌਹਾਨ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, 19 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਅੰਤਿਮ ਦਿਨ ਸੱਤਾਧਾਰੀ ਆਪ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਜ਼ਾਦ ਉਮੀਦਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।