19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ <br/>

ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਬੰਧਕ ਕਮੇਟੀ ਦੀ ਚੋਣ ਵਿਚ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਹੀਰਾ ਸਿੰਘ ਸੱਫੇਵਾਲੀਆ ਨੂੰ ਸਨਮਾਨਿਤ ਕਰਨ ਸਮੇਂ ਸੁਖਵਿੰਦਰ ਸਿੰਘ ਅਤੇ ਜਸਪਾਲ ਸਿੰਘ ਲਾਟੀ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 23-05-2026
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਮੁਹੱਲਾ ਰਾਮ ਨਗਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਵਿਚ ਹੀਰਾ ਸਿੰਘ ਸੱਫੇਵਾਲੀਆ ਸਰਬਸੰਮਤੀ ਨਾਲ ਪ੍ਰਧਾਨ ਬਣੇ ਜਦਕਿ ਕੁਲਦੀਪ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਹੀਰਾ ਸਿੰਘ ਸੱਫੇਵਾਲੀਆ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਗੁਰਦੁਆਰਾ ਸਾਹਿਬ ਦੀ ਤਰੱਕੀ, ਧਾਰਮਿਕ ਸਮਾਗਮਾਂ ਅਤੇ ਸੇਵਾ ਕਾਰਜਾਂ ਨੂੰ ਹੋਰ ਵਧੀਆ ਢੰਗ ਨਾਲ ਅੱਗੇ ਲੈ ਕੇ ਜਾਣ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਚੜ੍ਹਦੀ ਕਲਾ ਅਤੇ ਸੰਗਤ ਦੀ ਭਲਾਈ ਲਈ ਹਰ ਸਮੇਂ ਤਤਪਰ ਰਹਿਣਾ ਹੀ ਉਨ੍ਹਾਂ ਦੀ ਤਰਜੀਹ ਰਹੇਗੀ | ਇਸ ਮੌਕੇ ਹਾਜ਼ਰ ਪਤਵੰਤਿਆਂ ਵਲੋਂ ਪ੍ਰਧਾਨ ਹੀਰਾ ਸਿੰਘ ਸੱਫੇਵਾਲੀਆ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ, ਮੇਜਰ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ ਸੰਧੂ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਵੀਲਾ-ਮੀਕੇ ਵਿਖੇ ਸਜੇ ਧਾਰਮਿਕ ਦੀਵਾਨ <br/> ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ਨੇੜਿਉਂ 30 ਕਰੋੜ ਤੋਂ ਵਧੇਰੇ ਰਾਸ਼ੀ ਦੀ ਹੈਰੋਇਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।