18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 23-05-2026
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਦੀਆਂ ਸਖ਼ਤ ਹਦਾਇਤਾਂ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਡੀ. ਐੱਸ. ਪੀ. ਅਜਨਾਲਾ ਅਤੇ ਐੱਸ. ਐੱਚ. ਓ. ਝੰਡੇਰ ਦੀ ਅਗਵਾਈ ਹੇਠ ਥਾਣਾ ਝੰਡੇਰ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਝੰਡੇਰ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਝੰਡੇਰ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਪੁੱਲ ਸੂਆ ਬਾਠ ਪੁੱਜੀ ਤਾਂ ਪਿੰਡ ਬਾਠ ਵਾਲੀ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜਣ ਲੱਗਾ, ਜਿਸ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਤੁਰੰਤ ਹੁਸ਼ਿਆਰੀ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਪ੍ਰਗਟ ਸਿੰਘ ਵਾਸੀ ਰਾਏਪੁਰ ਕਲਾਂ, ਥਾਣਾ ਅਜਨਾਲਾ ਦੱਸਿਆ | ਜਿਸ 'ਤੇ ਪੁਲਿਸ ਨੂੰ ਸ਼ੱਕ ਪੈਣ 'ਤੇ ਡੀ. ਐੱਸ. ਪੀ. ਅਜਨਾਲਾ ਗੁਰਦੀਪ ਸਿੰਘ ਦੀ ਹਾਜ਼ਰੀ ਵਿਚ ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸਦੀ ਪਹਿਨੇ ਲੋਅਰ ਦੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ | ਜਿਸਨੂੰ ਚੈੱਕ ਕਰਨ 'ਤੇ ਲਿਫ਼ਾਫ਼ੇ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧੀ ਥਾਣਾ ਝੰਡੇਰ ਦੀ ਪੁਲਿਸ ਵਲੋਂ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਉਕਤ ਵਿਅਕਤੀ ਖ਼ਿਲਾਫ਼ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਸੋਨੂੰ ਭਲਾਈਪੁਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ. ਸੀ. ਵਿੰਗ ਦਾ ਜਰਨਲ ਸਕੱਤਰ ਨਿਯੁਕਤ ਅਗਲੀ ਖ਼ਬਰ ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਵੀਲਾ-ਮੀਕੇ ਵਿਖੇ ਸਜੇ ਧਾਰਮਿਕ ਦੀਵਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।