18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੋਨੂੰ ਭਲਾਈਪੁਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ. ਸੀ. ਵਿੰਗ ਦਾ ਜਰਨਲ ਸਕੱਤਰ ਨਿਯੁਕਤ

ਅਜੀਤ ਡੈਸਕ 23-05-2026

ਸਠਿਆਲਾ, 22 ਮਈ (ਜਗੀਰ ਸਿੰਘ ਸਫਰੀ)-ਪੰਜਾਬ ਐੱਸ. ਸੀ. ਵਿੰਗ ਦੇ ਇੰਚਾਰਜ ਸੁਧੀਰ ਚੌਧਰੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਿਰਕੱਢ ਕਾਂਗਰਸੀ ਆਗੂ ਸੁਰਜਨ ਸਿੰਘ ਸੋਨੂੰ ਭਲਾਈਪੁਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ. ਸੀ. ਵਿੰਗ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਬਾਰੇ ਸੋਨੂੰ ਭਲਾਈਪੁਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ. ਸੀ. ਡੀਪਾਰਟਮੈਂਟ ਦੇ ਜਰਨਲ ਸਕੱਤਰ ਨਿਯੁਕਤ ਹੋਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜ੍ਹਗੇ, ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ, ਨੈਸ਼ਨਲ ਐੱਸ. ਸੀ. ਡਿਪਾਰਟਮੈਂਟ ਦੇ ਚੇਅਰਮੈਨ ਰਾਜਿੰਦਰ ਪਾਲ ਗੌਤਮ, ਪੰਜਾਬ ਐੱਸ.ਸੀ. ਡਿਪਾਰਟਮੈਂਟ ਦੇ ਇੰਚਾਰਜ ਸੁਧੀਰ ਚੌਧਰੀ, ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਨ੍ਹਾਂ ਨੂੰ ਹਾਈ ਕਮਾਂਡ ਵਲੋਂ ਸੌਂਪੀ ਜ਼ੁੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਮਾਨ ਸਰਕਾਰ ਦੇ ਰਾਜ ਦੌਰਾਨ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ-ਹਰਪ੍ਰਤਾਪ ਸਿੰਘ ਅਜਨਾਲਾ <br/> ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।