18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਰਮਦਾਸ ਤੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਵੋਟਰਾਂ ਨੂੰ ਕੀਤਾ ਲਾਮਬੰਧ <br/>

ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਆਪਣੇ ਵਰਕਰਾਂ ਨਾਲ ਵੋਟਰਾਂ ਨੂੰ ਲਾਮਬੰਦ ਕਰਦੇ ਹੋਏ | ਤਸਵੀਰ : ਜਸਵੰਤ ਸਿੰਘ ਵਾਹਲਾ <br/> 23-05-2026
ਰਮਦਾਸ, 22 ਮਈ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਨੂੰ ਹ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਨਗਰ ਕੌਂਸਲ ਰਮਦਾਸ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਆਪ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਪ੍ਰੇਰਿਤ ਕੀਤਾ | ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਸਾਨੂੰ ਆਪਣੇ ਵਿਕਾਸ ਦੇ ਕਰਵਾਏ ਕੰਮਾਂ ਦੇ ਮਾਨ ਹੈ ਕਿ ਅਸੀ ਨਗਰ ਕੌਂਸਲ ਰਮਦਾਸ ਦੀਆਂ ਸਾਰੀਆਂ ਸੀਟਾਂ 'ਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰਾਂਗੇ | ਇਸ ਮੌਕੇ ਪੀ. ਏ. ਮਨਪ੍ਰੀਤ ਸਿੰਘ, ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਡਾਇਰੈਕਟਰ ਕਵਲਜੀਤ ਸਿੰਘ ਗਿੱਲ, ਸਰਪੰਚ ਸੰਤੋਖ ਸਿੰਘ ਜੌਹਲ, ਸਾਬਕਾ ਸਰਪੰਚ ਕਾਬਲ ਸਿੰਘ ਪੱਛੀਆ, ਅਮਰੀਕ ਸਿੰਘ ਢਿੱਲੋਂ, ਅਵਤਾਰ ਸਿੰਘ ਜੱਟਾ, ਸਰਪੰਚ ਬਲਜੀਤ ਸਿੰਘ, ਸਰਪੰਚ ਗੁਰਦਿਆਲ ਸਿੰਘ, ਮਾ: ਦਲਬੀਰ ਸਿੰਘ ਸਹਿਜਾਦਾ, ਰਸ਼ਪਾਲ ਸਿੰਘ, ਜਸਬੀਰ ਸਿੰਘ ਬਾਜਵਾ ਤੋਂ ਇਲਾਵਾ ਪੰਚਾਇਤ ਸੰਮਤੀ ਮੈਂਬਰ ਜਗਦੀਸ਼ ਦਵਿੰਦਰ ਕੌਰ, ਕੋਆਡੀਨੇਟਰ ਗੁਰਦੀਪ ਕੌਰ ਅਜਨਾਲਾ, ਅਮਨਦੀਪ ਕੌਰ ਦਿਆਲਪੁਰਾ ਤੇ ਬਲਾਕ ਪ੍ਰਧਾਨ ਪੂਜਾ ਰਮਦਾਸ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਰਮਦਾਸ 'ਚ ਭਾਜਪਾ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ-ਬੋਨੀ ਅਜਨਾਲਾ <br/> ਅਗਲੀ ਖ਼ਬਰ ਮਾਨ ਸਰਕਾਰ ਦੇ ਰਾਜ ਦੌਰਾਨ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ-ਹਰਪ੍ਰਤਾਪ ਸਿੰਘ ਅਜਨਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।