18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਚੋਣਾਂ ਰਮਦਾਸ 'ਚ ਭਾਜਪਾ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ-ਬੋਨੀ ਅਜਨਾਲਾ <br/>

ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵਾਰਡ ਨੰਬਰ 1 ਤੇ 2 'ਚ ਚੋਣ ਮੀਟਿੰਗ ਦੌਰਾਨ ਆਪਣੇ ਵਰਕਰਾਂ ਨਾਲ | ਤਸਵੀਰ : ਜਸਵੰਤ ਸਿੰਘ ਵਾਹਲਾ <br/> 23-05-2026
ਰਮਦਾਸ, 22 ਮਈ (ਜਸਵੰਤ ਸਿੰਘ ਵਾਹਲਾ)-ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਨਗਰ ਕੌਂਸਲ ਰਮਦਾਸ ਦੇ ਵਾਰਡ ਨੰਬਰ-1, 2 'ਚ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਰਾਜ ਦੌਰਾਨ ਸਰੇਆਮ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਕਰਕੇ ਮਾਨ ਨੂੰ ਪੰਜਾਬ ਦੇ ਸੂਝਵਾਨ ਲੋਕ ਚਲਦਾ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵੀ ਆਪਣੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਸਗੋਂ ਆਪਣੀਆਂ ਹੀ ਤਿਜ਼ੋਰੀਆਂ ਭਰੀਆਂ ਹਨ, ਜਿਸ ਕਰਕੇ ਲੋਕ 'ਆਪ' ਤੇ ਕਾਂਗਰਸ ਨੂੰ ਬੁਰੀ ਤਰ੍ਹਾਂ ਨਕਾਰ ਚੁੱਕੇ ਹਨ ਤੇ ਸੂਝਵਾਨ ਲੋਕ ਪੰਜਾਬ 'ਚ ਭਾਜਾਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਗੁਰਵਿੰਦਰ ਸਿੰਘ ਗਿੰਦੂਬੱਲ, ਸਰਕਲ ਰਮਦਾਸ ਦੇ ਦਿਹਾਤੀ ਪ੍ਰਧਾਨ ਗੁਰਕਿਰਪਾਲ ਸਿੰਘ, ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ, ਰਮਨ ਕੁਮਾਰ ਜੁਲਕਾ, ਨਿਰੇਸ਼ ਕੁਮਾਰ, ਬਲਵੰਤ ਸਿੰਘ ਕੋਠੇ, ਨੱਥਾ ਸਿੰਘ, ਕਰਤਾਰ ਸਿੰਘ, ਮਨਪ੍ਰੀਤ ਕੌਰ ਤੇ ਬਿਕਰਮਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਪਰਿਵਾਰ ਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਤੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਵੋਟਰਾਂ ਨੂੰ ਕੀਤਾ ਲਾਮਬੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।