18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਪਰਿਵਾਰ ਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

ਅਜੀਤ ਡੈਸਕ 23-05-2026
ਮਜੀਠਾ, 22 ਮਜੀਠਾ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦ ਸ਼ਹਿਰ ਦੀ ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਆਪਣੇ ਪਰਿਵਾਰ ਅਤੇ ਸਾਥੀਆਂ ਸੁਭਾਸ਼ ਚੰਦਰ, ਰਾਜੇਸ਼ ਕੁਮਾਰ, ਪ੍ਰਦੀਪ ਕੁਮਾਰ, ਗੌਰਵ ਬਬੂਟਾ, ਕਰਨ ਬਬੂਟਾ, ਸੁਮਿਤ ਬਬੂਟਾ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਅਤੇ ਸ਼ਹਿਰ ਦੀ ਵਾਰਡ ਨੰਬਰ 7 ਤੋਂ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਜਰਨੈਲ ਸਿੰਘ ਦੀ ਮਦਦ ਕਰਨ ਦਾ ਭਰੋਸਾ ਦਿੱਤਾ | ਵੋਟਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪਣੇ ਆਪ ਨੂੰ ਕੱਟੜ੍ਹ ਇਮਾਨਦਾਰਾਂ ਦੀ ਪਾਰਟੀ ਕਹਿਣ ਵਾਲਿਆਂ ਦੇ ਅੱਜ ਵੱਡੇ ਆਗੂ ਭਿ੍ਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਸੂਬੇ ਦੇ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾ ਰਹੇ ਹਨ | ਉਨ੍ਹਾਂ ਨੇ ਮਜੀਠਾ ਸ਼ਹਿਰ ਵਾਸੀਆਂ ਨੂੰ ਮਜੀਠਾ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ 'ਤੇ ਵੋਟਾਂ ਪਾ ਕੇ ਕਾਮਯਾਬ ਕਰਨ ਲਈ ਕਿਹਾ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਤਰੁਨ ਕੁਮਾਰ ਅਬਰੋਲ, ਸਲਵੰਤ ਸਿੰਘ ਸੇਠ, ਸੁਰਿੰਦਰਪਾਲ ਸਿੰਘ ਗੋਕਲ, ਬਾਬਾ ਕੁਲਦੀਪ ਸਿੰਘ, ਪਿ੍ੰਸੀਪਲ ਜੋਗਾ ਸਿੰਘ ਅਠਵਾਲ, ਦਲਜੀਤ ਕੌਰ ਅਠਵਾਲ, ਪਿ੍ੰਸ ਨਈਅਰ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਅਵਤਾਰ ਸਿੰਘ ਗਿੱਲ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਬਿਕਰਮਜੀਤ ਸਿੰਘ ਮਜੀਠਾ ਦਿਹਾਤੀ ਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਧਰਨੇ 'ਚ ਬਾਬਾ ਬਕਾਲਾ ਸਾਹਿਤ ਸਭਾ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਰਮਦਾਸ 'ਚ ਭਾਜਪਾ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ-ਬੋਨੀ ਅਜਨਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।