29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਰਕਾਰੀ ਕਾਲਜ ਅਜਨਾਲਾ ਵਿਖੇ ਐੱਸ.ਡੀ.ਐਮ. ਡਾ. ਚਾਰੂਮਿਤਾ ਦੀ ਅਗਵਾਈ ਹੇਠ ਚੋਣ ਅਮਲੇ ਦੀ ਰਿਹਰਸਲ <br/>

24-05-2026
ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-26 ਮਈ ਨੂੰ ਨਗਰ ਕੌਂਸਲ ਰਮਦਾਸ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ. ਅਜਨਾਲਾ ਡਾ. ਚਾਰੂਮਿਤਾ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਜਨਾਲਾ ਵਿਖੇ ਚੋਣ ਅਮਲੇ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ | ਰਿਹਰਸਲ ਦੌਰਾਨ ਰਾਜੇਸ਼ ਕੁੰਦਰਾ ਵਲੋਂ ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਚੋਣ ਸਮਗਰੀ ਦੀ ਵੰਡ ਅਤੇ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ | 'ਅਜੀਤ' ਨਾਲ ਗੱਲਬਾਤ ਕਰਦਿਆਂ ਚੋਣ ਰਿਟਰਨਿੰਗ ਅਧਿਕਾਰੀ ਡਾ. ਚਾਰੂਮਿਤਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਦੀ ਪਾਬੰਦੀ, ਚੋਣ ਨਿਯਮਾਂ ਤੇ ਸ਼ਾਂਤੀਪੂਰਨ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ | ਇਸ ਮੌਕੇ ਚੋਣ ਕਾਨੂੰਗੋ ਸੰਜੀਵ ਕੁਮਾਰ ਰਮਦਾਸ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦੇ ਉਮੀਦਵਾਰ ਆਜ਼ਾਦ ਹੈਪੀ ਦੇ ਹੱਕ 'ਚ ਭੀਲੋਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਰਮਦਾਸ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਇਤਿਹਾਸਿਕ ਜਿੱਤ ਪ੍ਰਾਪਤ ਕਰਨਗੇ-ਸਮਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।