29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

'ਆਪ' ਦੇ ਉਮੀਦਵਾਰ ਆਜ਼ਾਦ ਹੈਪੀ ਦੇ ਹੱਕ 'ਚ ਭੀਲੋਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

24-05-2026
ਮਜੀਠਾ, 23 ਮਈ (ਜਗਤਾਰ ਸਿੰਘ ਸਹਿਮੀ)-ਨਗਰ ਕੌਂਸਲ ਮਜੀਠਾ ਵਿਖੇ ਹੋ ਰਹੀਆਂ ਚੋਣਾਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਾਰਡ ਨੰਬਰ-2 ਤੋਂ 'ਆਪ' ਦੇ ਉਮੀਦਵਾਰ ਅਜ਼ਾਦ ਸਿੰਘ ਹੈਪੀ ਦੇ ਹੱਕ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨੇ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ 'ਆਪ' ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਆਪ ਦੇ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਲੋਕਾਂ ਨੂੰ ਸੰਬੋਧਨ ਕਰਦਿਆਂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨੇ ਕਿਹਾ ਕਿ ਪਿਛਲੀਆਂ ਰਿਵਾਇਤੀ ਪਾਰਟੀਆਂ ਦੇ ਰਾਜ ਦੌਰਾਨ ਪੰਜਾਬ ਦੇ ਕਿਸੇ ਵੀ ਪਿੰਡਾਂ ਜਾਂ ਸ਼ਹਿਰਾਂ ਵਿਚ ਕੋਈ ਵਿਕਾਸ ਹੋਇਆ | ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿੰਦੇ ਰਹੇ, ਪਰ ਭਗਵੰਤ ਮਾਨ ਦੀ ਆਪ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿਚ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਉਹ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਨਾ ਤਾਂ ਕਰ ਸਕੀਆਂ ਅਤੇ ਨਾ ਹੀ ਉਨ੍ਹਾਂ ਨੇ ਇਸ ਬਾਰੇ ਸੋਚਿਆ ਹੋਵੇਗਾ | ਖਾਸ ਤੌਰ 'ਤੇ ਗ਼ਰੀਬ ਲੋਕਾਂ ਲਈ ਚੰਗੀਆਂ ਸਹੂਲਤਾਂ, ਸਿਹਤ, ਐਜੂਕੇਸ਼ਨ ਤੇ ਬੁਨਿਆਦੀ ਸਹੂਲਤਾ ਸ਼ਾਮਲ ਹਨ | ਭੀਲੋਵਾਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਵਾਰਡ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਗੇ | ਇਸ ਮੌਕੇ ਕੁਲਵਿੰਦਰ ਸਿੰਘ ਮਿੱਠਾ (ਸਰਪੰਚ ਚੰਨਣਕੇ), ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਸਤਨਾਮ ਸਿੰਘ ਬਾਊ ਭੀਲੋਵਾਲ, ਮਹਿੰਦਰ ਸਿੰਘ ਕੱਥੂਨੰਗਲ, ਜਸਵਿੰਦਰ ਸਿੰਘ ਰੰਧਾਵਾ, ਪਲਵਿੰਦਰ ਸਿੰਘ, ਅਰਜਿੰਦਰ ਸਿੰਘ, ਲਵਜੀਤ ਸਿੰਘ ਭੀਲੋਵਾਲ, ਅਰਸ਼ਦੀਪ ਸਿੰਘ, ਹਰਜਿੰਦਰ ਸਿੰਘ, ਹਰਜੋਤ ਕੌਰ ਸ਼ਰਮਾ ਸਮੇਤ 'ਆਪ' ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਸਬੇ ਵਿੱਚ ਫਲੈਗ ਮਾਰਚ <br/>... ਅਗਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਐੱਸ.ਡੀ.ਐਮ. ਡਾ. ਚਾਰੂਮਿਤਾ ਦੀ ਅਗਵਾਈ ਹੇਠ ਚੋਣ ਅਮਲੇ ਦੀ ਰਿਹਰਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।