20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਐੱਸ.ਡੀ.ਐੱਮ. ਅਲਕਾ ਕਾਲੀਆ ਨੇ ਜੰਡਿਆਲਾ ਗੁਰੂ ਚੋਣਾਂ ਦਾ ਲਿਆ ਜਾਇਜ਼ਾ <br/>

ਐੱਸ.ਡੀ.ਐੱਮ. ਅੰਮਿ੍ਤਸਰ-1 ਕਮ ਰਿਟਰਨਿੰਗ ਅਫਸਰ ਮੈਡਮ ਅਲਕਾ ਕਾਲੀਆ ਜਾਣਕਾਰੀ ਦਿੰਦੇ ਹੋਏ ਨਾਲ ਹਨ ਸੈਕਟਰ ਅਫ਼ਸਰ ਪਿ੍ੰ: ਬਲਬੀਰ ਸਿੰਘ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ <br/> 27-05-2026
ਜੰਡਿਆਲਾ ਗੁਰੂ, 26 ਮਈ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਨਗਰ ਕੌਂਸਲ ਦੇ 13 ਵਾਰਡਾਂ ਦੀਆਂ ਹੋਈਆਂ ਚੋਣਾਂ ਦਾ ਜਾਇਜ਼ਾ ਲੈਣ ਲਈ ਐੱਸ. ਡੀ. ਐੱਮ. ਅੰਮਿ੍ਤਸਰ-1 ਕਮ ਰਿਟਰਨਿੰਗ ਅਫਸਰ ਮੈਡਮ ਅਲਕਾ ਕਾਲੀਆ ਨੇ ਜੰਡਿਆਲਾ ਗੁਰੂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਵਿਚ ਪੈ ਰਹੀਆਂ ਵੋਟਾਂ ਦੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਨੂੰ ਪਾਰਦਰਸ਼ੀ ਰੱਖਣ ਲਈ ਜੰਡਿਆਲਾ ਗੁਰੂ ਦੇ ਸਾਰੀਆਂ ਵਾਰਡਾਂ ਵਿਚ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਅੰਦਰ ਅਤੇ ਬਾਹਰਵਾਰ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੋਟਰਾਂ ਲਈ ਪੀਣ ਵਾਲੇ ਪਾਣੀ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਅੰਗਹੀਣ ਵੋਟਰਾਂ ਲਈ ਵੀਲ ਚੇਅਰ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸੁਰੱਖਿਆ ਨੂੰ ਲੈ ਕੇ ਸਖਤ ਪ੍ਰਬੰਧ ਕੀਤੇ ਗਏ ਹਨ | ਇਥੇ ਇਹ ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਕੀਤੀਆਂ ਜਾਣ ਵਾਲੀਆਂ ਧੱਕੇਸ਼ਾਹੀਆਂ ਦੀ ਸ਼ੰਕਾ ਨੂੰ ਮੁੱਖ ਰੱਖ ਕੇ ਮਾਣਯੋਗ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ ਜਿਸ ਤੇ ਮਾਣਯੋਗ ਹਾਈਕੋਰਟ ਨੇ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਤੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ਸੀ ਅਤੇ ਮਾਣਯੋਗ ਹਾਈਕੋਰਟ ਨੇ ਵੋਟਾਂ ਦੀ ਗਿਣਤੀ ਵੀ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰਾਉਣ ਲਈ ਹੁਕਮ ਦਿੱਤੇ ਹੋਏ ਸਨ ਅਤੇ ਉਸ ਦਾ ਰਿਕਾਰਡ ਇਕ ਸਾਲ ਤੱਕ ਸੰਭਾਲ ਕੇ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ | ਮਾਣਯੋਗ ਹਾਈਕੋਰਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਜਿੱਥੇ ਬੈਲਟ ਪੇਪਰ ਰੱਖੇ ਜਾਣੇ ਹਨ ਉਹ ਵੀ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੇ | ਇਹ ਦੱਸਣਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਤੋਂ ਉਮੀਦਵਾਰਾਂ ਨੂੰ ਵਿਦੇਸ਼ਾਂ ਤੋਂ ਨਾਮਜ਼ਦਗੀਆਂ ਨਾਂ ਭਰਨ ਲਈ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ ਅਤੇ ਨਾਮਜਦਗੀ ਪੱਤਰ ਦਾਖਲ ਕਰਨ ਉਪਰੰਤ ਵੀ ਉਮੀਦਵਾਰਾਂ ਨੂੰ ਆਪਣੇ ਕਾਗਜ ਪੱਤਰ ਵਾਪਸ ਲੈਣ ਲਈ ਧਮਕੀ ਭਰੀਆਂ ਫੋਨ ਕਾਲਾਂ ਵਿਦੇਸ਼ ਤੋਂ ਆਉਂਦੀਆਂ ਰਹੀਆਂ, ਜਿਸ ਕਾਰਨ ਬਹੁਤ ਸਾਰੇ ਉਮੀਦਵਾਰ ਡਰ ਕਾਰਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕੇ ਅਤੇ ਕਈਆਂ ਨੇ ਵਾਪਸ ਲੈ ਲਏ |

ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੀ ਚੋਣ ਲੜਨ ਵਾਲੇ 44 ਉਮੀਦਵਾਰਾਂ ਦੀ ਕਿਸਮਤ ਚੋਣ ਬਕਸਿਆਂ 'ਚ ਬੰਦ <br/> ਅਗਲੀ ਖ਼ਬਰ ਨਾਰੀ ਸ਼ਕਤੀ ਨੇ ਦਿਖਾਈ ਭਾਈਚਾਰਕ ਸਾਂਝ ਦੀ ਅਨੂਠੀ ਮਿਸਾਲ, ਵਾਰਡ ਨੰਬਰ 21 ਦੀਆਂ ਚਾਰ ਉਮੀਦਵਾਰਾਂ ਨੇ ਇਕੱਠਿਆਂ ਪਾਈ ਵੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।