11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਿੰਡ ਗੋਪਾਲਪੁਰ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ <br/>

ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪਿੰਡ ਗੋਪਾਲਪੁਰਾ ਵਿਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਦੌਰਾਨ ਨਸ਼ਾ ਮੁਕਤੀ ਅਭਿਆਨ ਦੇ ਮੈਂਬਰ ਤੇ ਪਿੰਡ ਵਾਸੀ | ਤਸਵੀਰ : ਦਲਵਿੰਦਰ ਸਿੰਘ ਰੰਧਾਵਾ <br/> 03-06-2026
ਕੱਥੂਨੰਗਲ, 2 ਜੂਨ (ਦਲਵਿੰਦਰ ਸਿੰਘ ਰੰਧਾਵਾ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪਿੰਡ ਗੋਪਾਲਪੁਰਾ ਵਿਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਇਕ ਸਿਹਤਮੰਦ, ਖੁਸ਼ਹਾਲ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਇਕੱਠਾ ਕਰਨਾ ਸੀ | ਕੈਂਪ ਦੌਰਾਨ ਨਸ਼ਿਆਂ ਕਾਰਨ ਪੈਣ ਵਾਲੇ ਸਮਾਜਿਕ, ਆਰਥਿਕ ਅਤੇ ਸਿਹਤ ਸੰਬੰਧੀ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪਿੰਡ ਵਾਸੀਆਂ ਨੇ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਨਸ਼ਾ-ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਸਮਰਥਨ ਦਿੱਤਾ | ਇਸ ਮੌਕੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਦਾ ਸੰਦੇਸ਼ ਦਿੱਤਾ ਗਿਆ | ਇਸ ਕੈਂਪ ਦੇ ਸਫਲ ਆਯੋਜਨ ਵਿਚ ਰਸ਼ਪਾਲ ਸਿੰਘ ਸਿੱਧੂ, ਸੁਖਦੀਪ ਸਿੰਘ ਅਰੋੜਾ ਅਤੇ ਹਰਸ਼ਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ | ਕੈਂਪ ਦੌਰਾਨ ਸਤ ਕਰਤਾਰ ਆਯੁਰਵੈਦਿਕ ਮੈਡੀਸਨ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ, ਵਲੋਂ ਇਹ ਸੰਕਲਪ ਦੁਹਰਾਇਆ ਗਿਆ ਕਿ ਨਸ਼ਾ-ਮੁਕਤ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਲਗਾਤਾਰ ਆਯੋਜਿਤ ਕੀਤੇ ਜਾਂਦੇ ਰਹਿਣਗੇ |

ਪਿਛਲੀ ਖ਼ਬਰ ਸੰਤ ਬਾਬਾ ਆਲੋਵਾਲ ਨੇ ਬੰਬ ਨਗਰ ਵਿਖੇ ਲਗਾਈ ਛਬੀਲ ਅਗਲੀ ਖ਼ਬਰ ਮੱਤੇਵਾਲ ਤੋਂ ਡੇਢ ਦਰਜਨ ਅਕਾਲੀ ਪਰਿਵਾਰ 'ਆਪ' ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।