10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਪਿੰਡ ਲੱਖੂਵਾਲ ਵਿਖੇ 5 ਮੈਂਬਰੀ ਕਮੇਟੀ ਦਾ ਗਠਨ <br/>

ਪਿੰਡ ਲੱਖੂਵਾਲ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਕਮੇਟੀ ਦੇ ਗਠਨ ਕਰਨ ਮੌਕੇ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਦਲਬੀਰ ਸਿੰਘ ਲੱਡੂ ਖੋਜਕੀਪੁਰ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 03-06-2026
ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ (ਬਾਬਾ ਬਕਾਲਾ ਸਾਹਿਬ) ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਇਕ ਅਹਿਮ ਮੀਟਿੰਗ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਪੰਚ ਭਾਈ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਹੋਈ, ਜਿਸਨੂੰ ਸੰਬੋਧਨ ਕਰਦਿਆਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਸਾ: ਸਰਪੰਚ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰੇਕ ਵਰਗ ਹੀ ਦੁਖੀ ਹੈ ਅਤੇ ਲੋਕ ਮੁੜ ਤੋਂ ਵੱਡਾ ਬਦਲਾਅ ਚਾਹੁੰਦੇ ਹਨ ਅਤੇ ਲੋਕਾਂ ਦੀ ਇਹ ਧਾਰਨਾ ਬਣਦੀ ਜਾ ਰਹੀ ਹੈ ਕਿ ਹੁਣ ਰਿਵਾਇਤੀ ਪਾਰਟੀਆਂ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਹੁਣ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਮੁਕਤੀ ਪਾਈ ਜਾਵੇ, ਇਸ ਲਈ 2027 ਵਿਚ ਲੋਕ ਪੰਜਾਬ ਵਿਚ'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਜਿਤਾਉਣ ਦੇ ਰੌਂਅ ਵਿਚ ਹਨ | ਇਸ ਦੌਰਾਨ ਹੀ ਪਿੰਡ ਲੱਖੂਵਾਲ ਵਿਖੇ ਪਾਰਟੀ ਪੱਧਰ 'ਤੇ ਵਿਸਥਾਰ ਕਰਦਿਆਂ ਅਤੇ ਪਿੰਡ ਪਿੰਡ ਕਮੇਟੀਆਂ ਦੇ ਗਠਿਤ ਕਰਨ ਲਈ ਪ੍ਰੋਗਰਾਮ ਤਹਿਤ ਅੱਜ ਪਿੰਡ ਲੱਖੂਵਾਲ ਲਈ 5 ਮੈੇਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਨਵ ਨਿਯੁਕਤ ਕਮੇਟੀ ਨੂੰ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀ: ਮੀਤ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਦਲਬੀਰ ਸਿੰਘ ਲੱਡੂ ਖੋਜਕੀਪੁਰ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ <br/> ਅਗਲੀ ਖ਼ਬਰ ਪੰਥਕ ਇਕੱਤਰਤਾ ਨੂੰ ਸਫਲ ਬਣਾਉਣ ਲਈ ਸੰਗਤ ਦਾ ਗਾਬੜੀਆ ਤੇ ਲੀਲ ਵਲੋਂ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।