10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ <br/>

ਦਮਦਮੀ ਟਕਸਾਲ ਵਿਖੇ ਸ਼ਹੀਦੀ ਸਮਾਗਮਾਂ ਦੇ ਦੂਸਰੇ ਦਿਨ ਅਰਦਾਸ ਬੇਨਤੀ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਤੇ ਹੋਰ ਸੰਗਤਾਂ | ਤਸਵੀਰ : ਜਗਦੀਸ਼ ਸਿੰਘ ਬਮਰਾਹ <br/> 03-06-2026
ਚੌਕ ਮਹਿਤਾ, 2 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਭਾਈ ਅਮਰੀਕ ਸਿੰਘ ਜਨਰਲ ਸੁਬੇਗ ਸਿੰਘ ਬਾਬਾ ਠਾਰ੍ਹਾ ਸਿੰਘ ਤੇ ਹੋਰ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 42ਵੇਂ ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਤੋਂ ਬਾਅਦ ਸ਼ਹੀਦੀ ਹਫ਼ਤੇ ਦੇ ਅੱਜ ਦੂਜੇ ਦਿਨ ਸ਼ਾਮ ਦੇ ਗੁਰਮਤਿ ਸਮਾਗਮ ਸ਼ਰਧਾ ਨਾਲ ਸਜਾਏ ਗਏ | ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਦਮਦਮੀ ਟਕਸਾਲ ਪੁੱਜੀਆਂ ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਗੁਰੂ ਘਰ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸਹੀਦੀ ਸਮਾਗਮ 'ਚ ਸੰਗਤਾਂ ਦੀ ਵੱਡੀ ਆਮਦ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਸੀ ਕਿ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਪ੍ਰਤੀ ਲੋਕਾਂ ਦੇ ਦਿਲਾਂ ਵਿਚ ਅੱਜ ਵੀ ਅਥਾਹ ਪਿਆਰ, ਸਤਿਕਾਰ ਅਤੇ ਸਮਰਪਣ ਦੀ ਭਾਵਨਾ ਮੌਜੂਦ ਹੈ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਸਜੇ ਅੱਜ ਸ਼ਾਮ ਦੇ ਗੁਰਮਤਿ ਦੀਵਾਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇੇ ਹਜ਼ੂਰੀ ਰਾਗੀ ਭਾਈ ਸ਼ੁੱਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਤੇ ਆਤਮਿਕ ਰਸ ਨਾਲ ਭਰਪੂਰ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੱਲ ਰਹੀ ਲੜੀਵਾਰ ਕਥਾ ਨੂੰ ਅੱਗੇ ਵਧਾਉਂਦੇ ਹੋਏ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਦਰਜ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਨਾਲ ਸੰਬੰਧਿਤ ਮਹੱਤਵਪੂਰਨ ਪ੍ਰਸੰਗ ਦਾ ਬੜੇ ਭਾਵਪੂਰ ਤੇ ਰੂਹਾਨੀ ਅੰਦਾਜ਼ 'ਚ ਵਰਣਨ ਕੀਤਾ | ਉਨ੍ਹਾਂ ਨੇ ਅੱਜ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਜਨਮ ਦਿਨ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਕ ਸਬੱਬ ਹੀ ਹੈ ਕਿ ਦੋ ਜੂਨ ਨੂੰ ਉਨ੍ਹਾਂ ਦਾ ਜਨਮ ਦਿਨ ਹੈ ਅਤੇ 6 ਜੂਨ ਨੂੰ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹੈ, ਪਰ ਸਿੱਖ ਕੌਮ ਆਪਣੇ ਯੋਧਿਆਂ ਦੇ ਜਿੱਥੇ ਜਨਮਦਿਨ ਪੂਰੀ ਸ਼ਰਧਾ ਨਾਲ ਮਨਾਉਂਦੇ ਹਨ ਉਥੇ ਉਨ੍ਹਾਂ ਦੀਆਂ ਉਨ੍ਹਾਂ ਦੇ ਸ਼ਹੀਦੀ ਦਿਨ ਵੀ ਪੂਰੀ ਚੜ੍ਹਦੀ ਕਲਾ ਦੇ ਨਾਲ ਮਨਾਏ ਜਾਂਦੇ ਹਨ | ਉਨ੍ਹਾਂ ਨੇ ਜੂਨ 1984 ਦੇ ਘੱਲੂਘਾਰੇ ਨਾਲ ਸੰਬੰਧਿਤ ਇਤਿਹਾਸਕ ਘਟਨਾਵਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ, ਸੰਘਰਸ਼ਾਂ ਅਤੇ ਧਰਮ ਦੀ ਰੱਖਿਆ ਲਈ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਪਿਆ ਹੈ | ਟਕਸਾਲ ਮੁਖੀ ਨੇ ਕਿਹਾ ਕਿ ਅਜਿਹੇ ਸ਼ਹੀਦੀ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ | ਉਨ੍ਹਾਂ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਬਤੀਤ ਕਰਦੇ ਹੋਏ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ ਹੈ | ਦੀਵਾਨ ਦੌਰਾਨ ਪੋਥੀ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਪਿ੍ੰ. ਗੁਰਦੀਪ ਸਿੰਘ ਰੰਧਾਵਾ ਨੇ ਮੰਚ ਸੰਚਾਲਨ ਦੀ ਸੇਵਾ ਕਰਦਿਆਂ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਅਤੇ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਚੱਲ ਰਹੇ ਸ਼ਹੀਦੀ ਸਮਾਗਮਾਂ ਦੇ ਅਗਲੇ ਪ੍ਰੋਗਰਾਮਾਂ, ਅੰਮਿ੍ਤ ਸੰਚਾਰ, ਗੁਰਮਤਿ ਸਮਾਗਮਾਂ ਅਤੇ ਵਿਸ਼ੇਸ਼ ਦੀਵਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਮਾਗਮ ਦੇ ਅੰਤ 'ਚ ਸਮੂਹ ਸੰਗਤਾਂ ਨੇ ਸ਼ਹੀਦਾਂ ਦੀ ਯਾਦ ਵਿਚ ਅਰਦਾਸ ਕੀਤੀ ਤੇ ਕੌਮ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਪੰਥਕ ਏਕਤਾ ਲਈ ਪ੍ਰਾਰਥਨਾ ਕੀਤੀ | ਇਸ ਮੌਕੇ ਸਾਰਾ ਵਾਤਾਵਰਨ ਗੁਰਬਾਣੀ, ਸ਼ਹੀਦੀ ਯਾਦਾਂ ਤੇ ਗੁਰੂ ਚਰਨਾਂ ਨਾਲ ਜੁੜੀ ਆਤਮਕਤਾ ਨਾਲ ਰੰਗਿਆ ਹੋਇਆ ਦਿਖਾਈ ਦਿੱਤਾ, ਜਿਸ ਨੇ ਹਾਜ਼ਰ ਸੰਗਤਾਂ ਦੇ ਮਨਾਂ ਉੱਤੇ ਡੂੰਘਾ ਪ੍ਰਭਾਵ ਛੱਡਿਆ | ਇਸ ਮੌਕੇ ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਗੁਰਭੇਜ ਸਿੰਘ ਖੁਜਾਲਾ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਬਾਬਾ ਬਲਵਿੰਦਰ ਸਿੰਘ ਕੈਲਿਆ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਭਾਈ ਅਜੈਬ ਸਿੰਘ ਅਭਿਆਸੀ, ਜਥੇ. ਬਾਬਾ ਅਜੀਤ ਸਿੰਘ, ਜਥੇ. ਸੁਖਦੇਵ ਸਿੰਘ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਗਿਆਨੀ ਸਾਹਬ ਸਿੰਘ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਹਰਜਿੰਦਰ ਸਿੰਘ ਜੱਜ, ਚੇਅਰਮੈਨ ਇਕਬਾਲ ਸਿੰਘ ਸ਼ਾਹ, ਰਾਜਬੀਰ ਸਿੰਘ ਉਦੋ ਨੰਗਲ, ਰਜਿੰਦਰ ਸਿੰਘ ਸ਼ਾਹਜਗਤਾਰ ਸਿੰਘ ਪੱਡਾ, ਜੇ. ਡੀ. ਪੱਡਾ, ਇਕਬਾਲ ਸਿੰਘ ਸ਼ਾਹ ਮਹਿਤਾ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਇਕਬਾਲ ਸਿੰਘ ਮਾਨ, ਤਜਿੰਦਰ ਸਿੰਘ ਬੁੱਟਰ, ਰਜਿੰਦਰ ਸਿੰਘ ਸ਼ਾਹ, ਮਨਜੋਤ ਸਿੰਘ ਮਲਕਨੰਗਲ, ਪਿ੍ੰ. ਤੇਜਬੀਰ ਸਿੰਘ ਸੋਹਲ, ਪਿ੍ੰ. ਗੁਰਦੀਪ ਸਿੰਘ ਜਲਾਲਉਸਮਾ, ਭਾਈ ਰਮਨਵੀਰ ਸਿੰਘ ਲੱਧਾ ਮੁੰਡਾ, ਭਾਈ ਅੰਤਰਪ੍ਰੀਤ ਸਿੰਘ ਲੱਧਾ ਮੁੰਡਾ, ਪਲਵਿੰਦਰ ਸਿੰਘ ਪੱਪਾ, ਗੁਰਭਿੰਦਰ ਸਿੰਘ ਮਹਿਤਾ, ਕਰਮਜੀਤ ਸਿੰਘ, ਸੁੱਚਾ ਸਿੰਘ ਮਹਿਤਾ, ਗੁਰਜਿੰਦਰ ਸਿੰਘ ਭੋਮਾ, ਹਰਗੋਪਾਲ ਸਿੰਘ ਰੰਧਾਵਾ, ਜਥੇ. ਬੋਹੜ ਸਿੰਘ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਭਾਈ ਹਰਚੰਦ ਸਿੰਘ, ਪ੍ਰੋ. ਜੋਬਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦਰਗਾਹ ਬਾਬਾ ਭੂਰੇ ਸ਼ਾਹ ਦਾ ਸਾਲਾਨਾ ਮੇਲਾ ਤੇ ਕੁਸ਼ਤੀ ਦੰਗਲ ਅੱਜ <br/> ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਪਿੰਡ ਲੱਖੂਵਾਲ ਵਿਖੇ 5 ਮੈਂਬਰੀ ਕਮੇਟੀ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।