10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਹੋਏ ਨਤਮਸਤਕ <br/>

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵੇਂ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੂੰ ਸਨਮਾਨਿਤ ਕਰਦਿਆਂ ਮੀਤ ਮੈਨੇਜਰ ਭਾਈ ਸ਼ੇਰ ਸਿੰਘ | ਨਾਲ ਹਨ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ, ਗੁਰਵਿੰਦਰ ਸਿੰਘ ਥਾਣਾ ਮੁਖੀ ਬਿਆਸ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 03-06-2026
ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵੇਂ ਨਿਯੁਕਤ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕੀਤਾ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ | ਜ਼ਿਕਰਯੋਗ ਹੈ ਕਿ ਉਹ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਕਰਤਾਰਪੁਰ ਦੇ ਜੰਮਪਲ ਅਤੇ ਨਾਮਵਰ ਅੰਤਰਰਾਸ਼ਟਰੀ ਹਾਕੀ ਖਿਡਾਰੀ ਰਹਿ ਚੁੱਕੇ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਉਹ ਵੱਡੇ ਭਾਗਾਂ ਵਾਲੇ ਹਨ ਕਿ ਉਹ ਗੁਰੂ ਸਾਹਿਬ ਦੀ ਇਸ ਵਰੋਸਈ ਹੋਈ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਪਿੰਡ ਕਰਤਾਰਪੁਰ ਦੇ ਜੰਮਪਲ ਹਨ ਅਤੇ ਅੱਜ ਫਿਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਸ: ਸੁਖਪਾਲ ਸਿੰਘ ਉਪ ਕਪਤਾਨ ਪੁਲਿਸ ਬਾਬਾ ਬਕਾਲਾ ਸਾਹਿਬ, ਗੁਰਵਿੰਦਰ ਸਿੰਘ ਥਾਣਾ ਮੁਖੀ ਬਿਆਸ, ਤੇਜਿੰਦਰ ਸਿੰਘ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ, ਸੁਖਵਿੰਦਰ ਸਿੰਘ ਲਾਡੀ ਸੱਤੋਵਾਲ ਸਾ: ਸਰਪੰਚ, ਕਿੱਟਾ ਸ਼ੇਰੋਂ, ਮਲਕੀਤ ਸਿੰਘ ਸ਼ਾਹਪੁਰ, ਜਥੇ. ਗੁਰਭੇਜ ਸਿੰਘ ਸਰਾਂ, ਹਰਪ੍ਰੀਤ ਸਿੰਘ ਆਨੰਦ, ਹਰਭਿੰਦਰ ਸਿੰਘ ਧਾਰੋਵਾਲੀ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਮਨਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਰਈਆ ਦਾ ਇਕ ਦੁਕਾਨਦਾਰ ਭੇਦ ਭਰੀ ਹਾਲਤ 'ਚ ਲਾਪਤਾ <br/> ਅਗਲੀ ਖ਼ਬਰ ਪਿੰਡ ਭਿੱਟੇਵੱਡ ਵਿਖੇ ਗੱਠਾਂ ਦੇ ਟਰੈਕਟਰ ਟਰਾਲੇ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।