08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਜੋਗਾ ਸਿੰਘ ਮਰਹੂਮ ਸੇਵਕ ਮੁਖਤਾਰ ਸਿੰਘ ਰਤਨਗੜ੍ਹ ਦੇ ਗ੍ਰਹਿ ਪੁੱਜੇ <br/>

ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਬਾਬਾ ਜੋਗਾ ਸਿੰਘ, ਮਰਹੂਮ ਸੇਵਕ ਭਾਈ ਮੁਖਤਾਰ ਸਿੰਘ ਰਤਨਗੜ੍ਹ ਦੇ ਗ੍ਰਹਿ ਵਿਖੇ, ਦਲ ਦੇ ਸਿੰਘਾਂ, ਹਰਪਾਲ ਸਿੰਘ ਰਤਨਗੜ੍ਹ ਤੇ ਪਰਿਵਾਰਕ ਮੈਂਬਰਾਂ ਨਾਲ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 03-06-2026
ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਤੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ ਦੇ ਵੱਡੇ ਭਰਾਤਾ ਮੁਖਤਾਰ ਸਿੰਘ ਰਤਨਗੜ੍ਹ, ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ | ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵੀ ਆਪਣੇ ਦਲ ਸਮੇਤ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਅਤੇ ਚੱਲ ਰਹੇ ਸਮਾਗਮ ਵਿਚ ਹਾਜ਼ਰੀਆਂ ਭਰੀਆਂ | ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਪਰਿਵਾਰ ਨੂੰ ਧਰਵਾਸ ਦਿੰਦਿਆਂ ਕਿਹਾ ਕਿ 'ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ |' ਦੇ ਮਹਾਂਵਾਕ ਅਨੁਸਾਰ ਇਹ ਸੰਸਾਰ ਗੁਰੂ ਸਾਹਿਬ ਦੇ ਹੁਕਮਾਂ ਅੰਦਰ ਹੀ ਚੱਲ ਰਿਹਾ ਹੈ, ਸੋ ਸਾਨੂੰ ਉਸ ਅਕਾਲ ਪੁਰਖ ਦਾ ਭਾਣਾ ਮਿੱਠਾ ਕਰਕੇ ਮੰਨਣਾ ਚਾਹੀਦਾ ਹੈ | ਇਸ ਮੌਕੇ ਬਾਬਾ ਜੋਗਾ ਸਿੰਘ ਨੇ ਭਾਈ ਮੁਖਤਾਰ ਸਿੰਘ ਅਤੇ ਪਰਿਵਾਰ ਵਲੋਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਿਖੇ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਸ: ਹਰਪਾਲ ਸਿੰਘ ਰਤਨਗੜ੍ਹ ਪਰਿਵਾਰ ਵਲੋਂ ਬਾਬਾ ਜੋਗਾ ਸਿੰਘ ਅਤੇ ਉਨ੍ਹਾਂ ਨਾਲ ਪੁੱਜੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਾਰੇ ਸਿੰਘਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਬਾਬਾ ਤਰਨਾ ਸਿੰਘ, ਸੀਨੀ: ਆਗੂ ਸੰਤੋਖ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਜਗਦੀਸ਼ ਸਿੰਘ ਰਤਨਗੜ੍ਹ, ਸੰਤੋਖ ਸਿੰਘ, ਬਲਜੀਤ ਸਿੰਘ, ਸਰਮੁੱਖ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ (ਸਾਰੇ ਸਾ: ਸਰਪੰਚ), ਅਮਰੀਕ ਸਿੰਘ ਸ਼ਾਹ, ਗੁਲਜ਼ਾਰ ਸਿੰਘ ਮੈਂਬਰ, ਕਵੀਸ਼ਰ ਅਮਰਜੀਤ ਸਿੰਘ ਰਤਨਗੜ੍ਹ, ਕਬੱਡੀ ਖਿਡਾਰੀ ਸੋਢੀ, ਰਾਜਪਾਲ ਸਿੰਘ ਉੱਪਲ, ਬੱਬੂ ਸ਼ਾਹ ਅਤੇ ਹੋਰਨਾਂ ਦੇ ਨਾਂ ਵਰਨਣਯੋਗ ਹਨ | ਮਿ੍ਤਕ ਮੁਖਤਾਰ ਸਿੰਘ ਦੇ ਭਰਾਤਾ ਹਰਪਾਲ ਸਿੰਘ ਰਤਨਗੜ੍ਹ ਨੇ ਦੱਸਿਆ ਕਿ ਮੁਖਤਾਰ ਸਿੰਘ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਮਿਤੀ 4 ਜੂਨ ਦਿਨ ਵੀਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਰਤਨਗੜ੍ਹ ਵਿਖੇ ਪਵੇਗਾ | ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਦੁਪਿਹਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪੱਤੀ ਕਿੱਲੇ ਵਾਲੀ, ਪਿੰਡ ਰਤਨਗੜ੍ਹ ਵਿਖੇ ਹੋਵੇਗੀ | ਉਨ੍ਹਾਂ ਸਮੂਹ ਸੰਗਤਾਂ ਨੂੰ ਪੁੱਜਣ ਲਈ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਇੰਦਰਜੀਤ ਸਿੰਘ ਸੇਰੋਂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।