08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ <br/>

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਮੈਨੇਜਰ ਅਹੁਦਾ ਸੰਭਾਲਦਿਆਂ ਭਾਈ ਨਿਸ਼ਾਨ ਸਿੰਘ ਜ਼ਫਰਵਾਲ, ਨਾਲ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਅਮਰਜੀਤ ਸਿੰਘ ਤੇ ਹੋਰ ਸਟਾਫ਼ | ਤਸਵੀਰ-ਸ਼ੇਲਿੰਦਰਜੀਤ ਸਿੰਘ ਰਾਜਨ <br/> 03-06-2026
ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਵੇੇਂ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਬਤੌਰ ਮੈਨੇਜਰ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਬਦਲ ਕੇ ਇੱਥੇ ਪੁੱਜੇ ਹਨ, ਜਦਕਿ ਪਹਿਲੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਦੀ ਬਦਲੀ ਅੰਮਿ੍ਤਸਰ ਵਿਖੇ ਹੋ ਗਈ ਹੈ | ਅਹੁਦਾ ਸੰਭਾਲਣ ਤੋਂ ਪਹਿਲਾਂ ਨਵੇਂ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖ਼ਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਗੁਰਦੁਆਰਾ ਬਾਰਠ ਸਾਹਿਬ, ਗੁਰਦੁਆਰਾ ਡੇਰਾ ਬਾਬਾ ਨਾਨਕ, ਗੁਰਦੁਆਰਾ ਆਲਮਗੀਰ, ਗੁਰਦੁਆਰਾ ਭੱਠਾ ਸਾਹਿਬ ਤੋਂ ਇਲਾਵਾ ਤਿੰਨ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਸਮੁੱਚੇ ਸਟਾਫ਼ ਵਲੋਂ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਸਮੂਹ ਸਟਾਫ ਨਾਲ ਪਲੇਠੀ ਮੀਟਿੰਗ ਕਰਦਿਆਂ ਕਿਹਾ ਕਿ ਗੁਰੂ ਘਰ ਪ੍ਰਤੀ ਪੂਰੀ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾਣ | ਇਸ ਮੌਕੇ ਭਾਈ ਸੁਖਮਿੰਦਰ ਸਿੰਘ, ਭਾਈ ਜਗਪਿੰਦਰ ਸਿੰਘ, ਅਮਰਜੀਤ ਸਿੰਘ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਗ੍ਰੰਥੀ ਰਛਪਾਲ ਸਿੰਘ, ਭਾਈ ਦਿਲਬਾਗ ਸਿੰਘ, ਨਰਿੰਜਣ ਸਿੰਘ ਰਿਕਾਰਡਕੀਪਰ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਕਵੀਸ਼ਰ ਦਿਲਬਾਗ ਸਿੰਘ ਕਾਲੇਕੇ, ਜਗਤਾਰ ਸਿੰਘ ਬਹਾਦਰਪੁਰ, ਸਤਨਾਮ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਤਰਮੇਜ ਸਿੰਘ ਸੋਨੂੰ ਵਡਾਲਾ, ਹਰਪ੍ਰੀਤ ਸਿੰਘ ਆਨੰਦ, ਜਰਮਜੀਤ ਸਿੰਘ ਲੰਗਿਆਂਵਾਲੀ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਜੈਸਮੀਨ ਕੌਰ, ਚਰਨਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਮਨਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਦ ਸਥਾਪਨ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਜੋਗਾ ਸਿੰਘ ਮਰਹੂਮ ਸੇਵਕ ਮੁਖਤਾਰ ਸਿੰਘ ਰਤਨਗੜ੍ਹ ਦੇ ਗ੍ਰਹਿ ਪੁੱਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।