14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਵਿਖੇ ਧਾਰਾ 145 ਖ਼ਤਮ ਹੋਣ 'ਤੇ ਸ਼ੁਕਰਾਨਾ ਸਮਾਗਮ ਕਰਵਾਇਆ <br/>

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਪਿੰਡ ਕੋਹਾਲੀ ਵਿਖੇ ਸ਼ੁਕਰਾਨਾ ਸਮਾਗਮ ਦੌਰਾਨ ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲਾ, ਮੈਡਮ ਸੋਨੀਆ ਮਾਨ ਤੇ ਹੋਰਨਾਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਕੁਲਦੀਪ ਸਿੰਘ ਨਾਲ ਹੋਰ | ਤਸਵੀਰ: ਗੁਰਵਿੰਦਰ ਸਿੰਘ ਕਲਸੀ <br/> 06-06-2026
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਪਿੰਡ ਕੋਹਾਲੀ ਵਿਖੇ ਪਿਛਲੇ 4 ਸਾਲਾਂ ਤੋ ਲੱਗੀ 145 ਧਾਰਾ ਖ਼ਤਮ ਹੋਣ ਦੀ ਖੁਸ਼ੀ 'ਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਤੇ ਸਮੂਹ ਪਿੰਡ ਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕਥਾ ਕੀਰਤਨ ਕਰਦਿਆਂ ਹਜ਼ੂਰੀ ਰਾਗੀ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਵਲੋਂ ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਜੋਗ ਮਨੀ ਕੋਹਾਲੀ, ਸੇਵਾਦਾਰ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਆਦਿ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡਾਂ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਜੰਡਿਆਲਾ ਗੁਰੂ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਟਾਂਡਾ 'ਚ ਕਾਂਗਰਸੀ ਵਰਕਰ 'ਤੇ ਦਰਜ ਪਰਚਾ ਲੋਕਤੰਤਰ ਦਾ ਕਤਲ, ਸਰਕਾਰ ਦੀ ਬਦਲਾਖੋਰੀ ਦਾ ਸਬੂਤ-ਸੱਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।