09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਿੲਆ

ਅਜੀਤ ਡੈਸਕ 19-06-2026

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ, ਲੱਖੂਵਾਲ ਰੋਡ, ਬਾਬਾ ਬਕਾਲਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਰਾਗੀ-ਢਾਡੀ- ਕਵੀਸ਼ਰ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਬਾਬਾ ਬਲਰਾਜ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਜਥੇ. ਬਾਬਾ ਜੋਗਾ ਸਿੰਘ ਨੇ ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸੰਬੰਧੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ, ਉਥੇ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਉਣ ਲਈ ਪ੍ਰੇਰਿਆ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾ� ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਤਰਨਾ ਦਲ ਦੇ ਸੱਚਖੰਡ ਵਾਸੀ 12ਵੇਂ ਮੁਖੀ ਜਥੇ. ਬਾਬਾ ਬਿਸ਼ਨ ਸਿੰਘ ਦੀ 32ਵੀਂ ਸਾਲਾਨਾ ਬਰਸੀ 20 ਜੂਨ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ, ਇਸ ਮੌਕੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ। ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਹੈੱਡ ਗ੍ਰੰਥੀ ਬਾਬਾ ਬਲਰਾਜ ਸਿੰਘ, ਮਹੰਤ ਬਿੱਲਾ ਸਿੰਘ, ਜਰਨੈਲ ਸਿੰਘ ਚੀਮਾਬਾਠ, ਰਣਜੀਤ ਸਿੰਘ ਪੱਡਾ ਕੋਟ ਮਹਿਤਾਬ, ਪ੍ਰਿੰ: ਮਨਜੀਤ ਕੌਰ ਪੱਡਾ, ਮਨਜੀਤ ਸਿੰਘ ਰਾਜਾ, ਰਘਬੀਰ ਸਿੰਘ ਧੰਜਲ, ਬਾਬਾ ਦਲਜੀਤ ਸਿੰਘ, ਬਾਬਾ ਭਿੰਦਾ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਨਰਿੰਜਣ ਸਿੰਘ, ਭੁਪਿੰਦਰ ਸਿੰਘ, ਪ੍ਰਗਟ ਸਿੰਘ, ਵੰਸ਼ਦੀਪ ਸਿੰਘ, ਬਾਘਾ ਸਿੰਘ ਤੇ ਹੋਰ ਹਾਜ਼ਰ ਸਨ ।

ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ ਸੰਬੰਧੀ ਗੁਰਦੁਆਰਾ ਛੇਵੀਂ ਪਾ... ਅਗਲੀ ਖ਼ਬਰ ਹੈਨਰੀ ਨੋਵਾਕ ਦੇ ਕਤਲ ਮਗਰੋਂ ਰੀਫੌਰਮ ਯੂ.ਕੇ. ਦੀ ਭੂਮਿਕਾ ਨੇ ਸਿੱਖਾਂ ਨੂੰ ਆਪਣੇ ਤੋਂ ਦੂਰ ਕੀਤਾ ਹੈ-ਸਿੱਖ ਫੈਡਰੇਸ਼ਨ ਯੂ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।