09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-06-2026

ਟਾਂਗਰਾ, 18 ਜੂਨ (ਹਰਜਿੰਦਰ ਸਿੰਘ ਕਲੇਰ)-ਨਜ਼ਦੀਕੀ ਪਿੰਡ ਯੋਧਾ ਨਗਰੀ ਦੀ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਘਰ ਦੀ ਛੱਤ ਨਾਲ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਤਰਸਿੱਕਾ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕਾ ਦੇ ਪਿਤਾ ਕੁਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕੋਟ ਖਹਿਰਾ ਨੇ ਦੱਸਿਆ ਕਿ ਉਸ ਦੀ ਪੁੱਤਰੀ ਪਲਕਪ੍ਰੀਤ ਕੌਰ (20) ਦਾ ਵਿਆਹ ਕਰੀਬ 7-8 ਮਹੀਨੇ ਪਹਿਲਾਂ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਯੋਧਾ ਨਗਰੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਅਕਸਰ ਆਪਣੇ ਪਤੀ ਵਲੋਂ ਝਗੜਾ ਕਰਨ ਅਤੇ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਕਰਦੀ ਰਹਿੰਦੀ ਸੀ। ਇਸ ਤੋਂ ਇਲਾਵਾ ਉਹ ਪਤੀ ਦੇ ਕਿਸੇ ਹੋਰ ਲੜਕੀ ਨਾਲ ਸੰਬੰਧ ਹੋਣ ਦੀ ਗੱਲ ਵੀ ਦੱਸਦੀ ਸੀ, ਜਿਸ ਕਾਰਨ ਦੋਵਾਂ ਵਿਚਕਾਰ ਅਕਸਰ ਤਣਾਅ ਬਣਿਆ ਰਹਿੰਦਾ ਸੀ। ਸ਼ਿਕਾਇਤਕਰਤਾ ਅਨੁਸਾਰ 16 ਜੂਨ ਦੀ ਸ਼ਾਮ ਕਰੀਬ 5 ਵਜੇ ਕੁਲਦੀਪ ਸਿੰਘ ਉਨ੍ਹਾਂ ਕੋਲ ਆਇਆ ਅਤੇ ਦੱਸਿਆ ਕਿ ਪਤੀ-ਪਤਨੀ ਵਿਚਾਲੇ ਝਗੜਾ ਹੋਇਆ ਹੈ ਅਤੇ ਪਲਕਪ੍ਰੀਤ ਕੌਰ ਨੇ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰ ਲਿਆ ਹੈ। ਇਸ ਉਪਰੰਤ ਉਸ ਨੇ ਵਿਚੋਲੇ ਰੇਸ਼ਮ ਸਿੰਘ ਨੂੰ ਫੋਨ ਕੀਤਾ। ਕੁਝ ਸਮੇਂ ਬਾਅਦ ਰੇਸ਼ਮ ਸਿੰਘ ਨੇ ਫੋਨ ਰਾਹੀਂ ਸੂਚਨਾ ਦਿੱਤੀ ਕਿ ਪਲਕਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਕੁਲਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ ਸੰਬੰਧੀ ਗੁਰਦੁਆਰਾ ਛੇਵੀਂ ਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।