09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਅਜੀਤ ਡੈਸਕ 19-06-2026

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਪ੍ਰਭਜਿੰਦਰ ਸਿੰਘ ਰਿਆੜ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉੇਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਗੁਰੂ ਕੇ ਲੰਗਰ ਲਗਾਏ ਜਾਣਗੇ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਭਾਈ ਭੁਪਿੰਦਰ ਸਿੰਘ ਸਾ: ਹੈੱਡ ਗ੍ਰੰਥੀ, ਭਾਈ ਰਛਪਾਲ ਸਿੰਘ ਗ੍ਰੰਥੀ ਸਿੰਘ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ, ਅਮਰਜੀਤ ਸਿੰਘ ਅਕਾਊਂਟੈਂਟ, ਸੁਖਜਿੰਦਰ ਸਿੰਘ ਹੈਰੀ ਖਜ਼ਾਨਚੀ, ਰਾਗੀ ਬਲਵਿੰਦਰ ਸਿੰਘ ਕੰਵਲ, ਨਿਰਮਲ ਸਿੰਘ, ਸਰਬਜੀਤ ਸਿੰਘ ਪੱਡਾ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਲੱਖਾ ਤੇ ਹੋਰਨਾਂ ਨੇ ਹਾਜ਼ਰੀ ਭਰੀ।

ਪਿਛਲੀ ਖ਼ਬਰ ਪਿੰਡ ਭੀਲੋਵਾਲ ਵਿਖੇ ਛਬੀਲ ਲਗਾਈ ਅਗਲੀ ਖ਼ਬਰ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।