09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਿੰਡ ਭੀਲੋਵਾਲ ਵਿਖੇ ਛਬੀਲ ਲਗਾਈ

ਅਜੀਤ ਡੈਸਕ 19-06-2026

ਟਾਹਲੀ ਸਾਹਿਬ, 18 ਜੂਨ (ਵਿਨੋਦ ਭੀਲੋਵਾਲ)-ਪਿੰਡ ਭੀਲੋਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਲਿਆਣਸਰ ਸਾਹਿਬ ਕਾਲਾ ਮਹਿਰ ਦੀ ਲੋਕਲ ਕਮੇਟੀ ਵਲੋਂ ਮਿਲ ਕੇ ਠੰਡੇ ਮਿੱਠੇ ਪਾਣੀ ਦੀ ਜਲ ਦੀ ਛਬੀਲ ਤੇ ਹੋਰ ਪਦਾਰਥਾਂ ਦੇ ਲੰਗਰ ਲਗਾਏ ਗਏ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ, ਬਿਕਰਮਜੀਤ ਸਿੰਘ, ਸੱਜਣ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਸੇਵਕਪਾਲ ਸੇਠੀ, ਸੁਭਜੀਤ ਕੁਮਾਰ, ਸਿਮਰਨਜੀਤ ਸਿੰਘ, ਗਗਨ ਸ਼ਰਮਾ, ਕੁਲਵਿੰਦਰ ਸਿੰਘ ਸੋਨੀ ਸਮੇਤ ਵੱਡੀ ਗਿਣਤੀ ਸੇਵਾਦਾਰਾਂ ਨੇ ਹਾਜ਼ਰੀ ਭਰੀ।

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਜੀ, ਵਡਾਲਾ ਕਲਾਂ ਵਿਖੇ ਗੁਰਮਤਿ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।