09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਜੀ, ਵਡਾਲਾ ਕਲਾਂ ਵਿਖੇ ਗੁਰਮਤਿ ਸਮਰ ਕੈਂਪ ਲਗਾਇਆ

ਅਜੀਤ ਡੈਸਕ 19-06-2026

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਦਸ ਰੋਜ਼ਾ ਗੁਰਮਤਿ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਨੂੰ ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਤੋਂ ਜਾਣੂੰ ਕਰਵਾਇਆ ਗਿਆ। ਅੱਜ ਸਮਾਪਤੀ ਸਮਾਗਮ ਹੋਇਆ। ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਜੀਤ ਸਿੰਘ ਜਲਾਲ ਉਸਮਾ (ਸਾਬਕਾ ਵਿਧਾਇਕ) ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ਜੌੜਣ ਲਈ ਲਗਾਏ ਇਸ ਗੁਰਮਤਿ ਸਮਰ ਕੈਂਪ ਦੀ ਸ਼ਲਾਘਾ ਕੀਤੀ, ਉਥੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਜੱਜ ਸਿੰਘ ਪ੍ਰਚਾਰਕ, ਪ੍ਰਤਾਪ ਸਿੰਘ ਬਾਬਾ ਬਕਾਲਾ, ਭਾਈ ਹਰਦੀਪ ਸਿੰਘ ਗ੍ਰੰਥੀ, ਭਾਈ ਕਾਬਲ ਸਿੰਘ, ਪ੍ਰਧਾਨ ਅਮਰਜੀਤ ਸਿੰਘ, �ਂਕਾਰ ਸਿੰਘ, ਦਰਸ਼ਨ ਸਿੰਘ, ਮੁਖਤਾਰ ਸਿੰਘ, ਕਰਮ ਸਿੰਘ, ਚਰਨਜੀਤ ਸਿੰਘ ਚੰਨਾ ਪਹਿਲਵਾਨ, ਰਛਪਾਲ ਸਿੰਘ, ਕੁਲਵਿੰਦਰ ਸਿੰਘ, ਕਰਨਬੀਰ ਸਿੰਘ, ਮਨਪ੍ਰੀਤ ਸਿੰਘ, ਮਹਿਕਦੀਪ ਸਿੰਘ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ ਤੇ ਅੰਮ੍ਰਿਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਭੀਲੋਵਾਲ ਵਿਖੇ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।