08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਆਰ. ਐੱਮ. ਪੀ. ਐਸੋਸੀਏਸ਼ਨ ਬਲਾਕ ਅਜਨਾਲਾ ਦੀ ਮੀਟਿੰਗ ਹੋਈ

ਅਜੀਤ ਡੈਸਕ 19-06-2026

ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਆਰ. ਐੱਮ. ਪੀ. ਐਸੋਸੀਏਸ਼ਨ ਬਲਾਕ ਅਜਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਇਕਬਾਲ ਸਿੰਘ ਚੇਤਨਪੁਰਾ ਅਤੇ ਜਨਰਲ ਸਕੱਤਰ ਜੋਗਿੰਦਰ ਮਸੀਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਆਰ.ਆਮ.ਪੀ. ਡਾਕਟਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਮੈਂਬਰਾਂ ਨੇ ਸਰਕਾਰ ਵਲੋਂ ਹੁਣ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਾ ਕਰਨ ‘ਤੇ ਗਹਿਰੀ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਨੇ ਕਿਹਾ ਕਿ ਆਰ.ਐੱਮ.ਪੀ. ਡਾਕਟਰ ਪਿੰਡਾਂ ਅਤੇ ਦੂਰ-ਦੁਰਾਡੇ ਖੇਤਰਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਆਰ.ਐੱਮ.ਪੀ. ਭਾਈਚਾਰਾ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਆਵਾਜ਼ ਉਠਾ ਰਿਹਾ ਹੈ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਪ੍ਰਧਾਨ ਡਾ. ਸੋਹਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਰ.ਐੱਮ.ਪੀ. ਡਾਕਟਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਰਹਿੰਦੇ ਸਮੇਂ ਵਿਚ ਸਾਡੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪ੍ਰਿਥੀਪਾਲ ਸਿੰਘ, ਸੰਦੀਪ ਅਜਨਾਲਾ, ਜਸਵੰਤ ਸਿੰਘ, ਮਨਜੀਤ ਸਿੰਘ, ਲਖਬੀਰ ਸਿੰਘ, ਗੁਰਵਿੰਦਰ ਸਿੰਘ, ਨਿਖਲ ਮਸੀਹ, ਦੀਪਕ ਕੁਮਾਰ, ਯੁਵਰਾਜ ਕੁਮਾਰ, ਜੰਗ ਬਹਾਦਰ, ਗੁਰਭੇਜ ਸਿੰਘ, ਸੁਖਵਿੰਦਰ ਕੌਰ ਮਹਿਲਾ ਵਿੰਗ ਪ੍ਰਧਾਨ ਅਤੇ ਦਵਿੰਦਰ ਸਿੰਘ ਮਿਆਦੀਆਂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਿਵਾਦਿਤ ਵੀਡੀਓ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਲੈ ਬਣਦੀ ਕਾਰਵਾਈ ਕੀਤੀ ਜਾਵੇ ਅਗਲੀ ਖ਼ਬਰ ਦਸ਼ਮੇਸ਼ ਪਬਲਿਕ ਸਕੂਲ ਵਲੋਂ ਬੀ. ਐੱਲ. ਓ. ਟ੍ਰੇਨਿੰਗ ਮੌਕੇ ਐੱਸ. ਡੀ. ਐੱਮ. ਤੇ ਤਹਿਸੀਲਦਾਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।