14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਬਾਬਾ ਫਤਿਹ ਸਿੰਘ ਨਾਗ ਕਲਾਂ ਵਿਖੇ ਗੁਰਮਤਿ ਕੈਂਪ ਲਗਾਇਆ

ਅਜੀਤ ਡੈਸਕ 21-06-2026

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੰਗਵਿੰਦਰ ਸਿੰਘ ਖਾਪੜਖੇੜੀ ਅੰਤ੍ਰਿੰਗ ਮੈਂਬਰ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਫਤਿਹ ਸਿੰਘ ਪਿੰਡ ਨਾਗ ਕਲਾਂ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ। 4 ਜੂਨ ਤੋਂ ਲਗਾਏ ਇਸ ਕੈਂਪ ‘ਚ 25 ਬੱਚਿਆਂ ਨੇ ਸ਼ਿਰਕਤ ਕੀਤੀ । ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿਤੀ ਗਈ। ਜਿਸ ਵਿਚ ਸ਼ਾਮਿਲ ਹੋਏ ਬੱਚਿਆਂ ਨੇ ਭਾਰੀ ਦਿਲਚਸਪੀ ਦਿਖਾਈ। ਭਾਗ ਲੈਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਲੋਕਲ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦਾ ਇਸ ਕਾਰਜ ਵਾਸਤੇ ਧੰਨਵਾਦ ਕੀਤਾ । ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਵਿੰਦਰ ਸਿੰਘ ਭੰਗਵਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੱਤੀ।

ਪਿਛਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਠੇਕੇਦਾਰ ਹਰਦੇਵ ਸਿੰਘ ਸਿਆੜ ਅਤੇ ਸਾਥੀਆਂ ਵਲੋਂ ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।