14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਦਾਖ਼ਲੇ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ

ਅਜੀਤ ਡੈਸਕ 21-06-2026

ਚਵਿੰਡਾ ਦੇਵੀ, 20 ਜੂਨ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵੱਕਾਰੀ ਵਿਦਿਅਕ ਅਦਾਰੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵੇਂ ਅਕਾਦਮਿਕ ਸੈਸ਼ਨ (2026) ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੁੰਦਿਆਂ ਹੀ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਲਾਕੇ ਦੇ ਮੋਹਰੀ ਕਾਲਜ ਵਜੋਂ ਜਾਣੇ ਜਾਂਦੇ ਇਸ ਅਦਾਰੇ ਵਿਚ ਵੱਖ-ਵੱਖ ਕੋਰਸਾਂ ਵਿਚ ਸੀਟਾਂ ਹਾਸਲ ਕਰਨ ਲਈ ਵਿਦਿਆਰਥੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਰਹੀਆਂ ਹਨ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਲੋਂ ਪ੍ਰਦਾਨ ਕੀਤੀ ਜਾ ਰਹੀ ਉੱਚ-ਪੱਧਰੀ ਅਤੇ ਮਿਆਰੀ ਵਿਦਿਆ ਸਦਕਾ ਹੀ ਵਿਦਿਆਰਥੀਆਂ ਦਾ ਝੁਕਾਅ ਇਸ ਸੰਸਥਾ ਵੱਲ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ‘ਸਾਡਾ ਮੁੱਖ ਉਦੇਸ਼ ਪੇਂਡੂ ਖੇਤਰ ਦੇ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਨੂੰ ਆਧੁਨਿਕ ਅਤੇ ਰੁਜ਼ਗਾਰ-ਮੁਖੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਇਸ ਵਾਰ ਵੀ ਆਰਟਸ, ਕਾਮਰਸ, ਸਾਇੰਸ ਅਤੇ ਕੰਪਿਊਟਰ ਐਪਲੀਕੇਸ਼ਨ ਵਿਸ਼ਿਆਂ ਵਿਚ ਵੱਖ-ਵੱਖ ਡਿਗਰੀ ਅਤੇ ਡਿਪਲੋਮਾ ਕੋਰਸਾਂ ਵਿਚ ਦਾਖ਼ਲੇ ਲਈ ਵਿਦਿਆਰਥੀਆਂ ਦੀ ਭਾਰੀ ਮੰਗ ਦੇਖੀ ਜਾ ਰਹੀ ਹੈ।’ ਦਾਖ਼ਲਾ ਲੈਣ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਾਲਜ ਦੇ ਪ੍ਰਬੰਧਾਂ ਅਤੇ ਦਾਖ਼ਲਾ ਕਾਊਂਟਰਾਂ ‘ਤੇ ਤਾਇਨਾਤ ਸਟਾਫ਼ ਦੀ ਸ਼ਲਾਘਾ ਕੀਤੀ, ਜੋ ਬੜੇ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਨੂੰ ਗਾਈਡ ਕਰ ਰਹੇ ਹਨ। ਕਾਲਜ ਪ੍ਰਸ਼ਾਸਨ ਨੇ ਦੱਸਿਆ ਕਿ ਸੀਟਾਂ ਸੀਮਤ ਹੋਣ ਕਾਰਨ ਵਿਦਿਆਰਥੀ ਸਮੇਂ ਸਿਰ ਆਪਣੇ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਉਹ ਆਪਣੀ ਮਨਪਸੰਦ ਸਟ੍ਰੀਮ ਵਿਚ ਦਾਖ਼ਲਾ ਯਕੀਨੀ ਬਣਾ ਸਕਣ।

ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਐੱਸ.ਆਈ.ਆਰ. ਪ੍ਰਕਿਰਿਆ ਸੰਬੰਧੀ ਲਗਾਇਆ ਟ੍ਰੇਨਿੰਗ ਕੈਂਪ ਅਗਲੀ ਖ਼ਬਰ ਸਠਿਆਲਾ ਵਿਖੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਾਟਕ ‘ਤੱਤੀ ਤਵੀ’ ਦਾ ਸਫ਼ਲ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।