15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਾਬਕਾ ਵਿਧਾਇਕ ਭਲਾਈਪੁਰ ਨੇ ਐੱਸ.ਆਈ.ਆਰ. ਪ੍ਰਕਿਰਿਆ ਸੰਬੰਧੀ ਲਗਾਇਆ ਟ੍ਰੇਨਿੰਗ ਕੈਂਪ

ਅਜੀਤ ਡੈਸਕ 21-06-2026

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਗਗਨ ਪੈਲੇਸ, ਬਾਬਾ ਬਕਾਲਾ ਸਾਹਿਬ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਵਲੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਇਕ ਵਿਸ਼ਾਲ ਇਕੱਠ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਐੱਸ.ਆਈ.ਆਰ. ਪ੍ਰਕਿਰਿਆ ਸਬੰਧੀ ਜਾਗਰੂਕ ਕਰਦਿਆਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਚੱਲ ਰਹੀ ਐੱਸ.ਆਈ.ਆਰ. ਪ੍ਰਕਿਰਿਆ ਸਬੰਧੀ ਪਾਰਟੀ ਦੇ ਨਿਯੁਕਤ ਬੀ.ਐੱਲ. ਏਜ਼ (ਬੂਥ ਲੈਵਲ ਏਜੰਟਾਂ) ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਲੋੜੀਂਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ । ਹਲਕਾ ਇੰਚਾਰਜ ਭਲਾਈਪੁਰ ਦੀ ਹਾਜ਼ਰੀ ‘ਚ ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵੱਲੋਂ “ਵੋਟ ਚੋਰੀ” ਨੂੰ ਲੈ ਕੇ ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਤੇ ਇਹ ਸ਼ਲਾਘਾਯੋਗ ਮੁਹਿੰਮ ਚਲਾਈ ਗਈ ਹੈ ਅਤੇ ਇਸ ਸਬੰਧੀ ਬੀ.ਐੱਲ.ਏ-1 ਅਤੇ ਬੀ.ਐੱਲ. ਏ-2 ਨੂੰ ਜਾਣਕਾਰੀ ਦੇਣ ਲਈ ਸ੍ਰੀ ਗੁਰਸ਼ਰਨ ਮੌਂਟੀ ਸਹਿਗਲ ਨੂੰ ਬਤੌਰ ਅਬਜਰਵਵਰ ਭੇਜਿਆ ਗਿਆ ਹੈ । ਉਨ੍ਹਾਂ ਵਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਇਸ ਸਬੰਧੀ ਪੂਰੀ ਤਰ੍ਹਾਂ ਨਾਲ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਇਸ ਮੁਹਿੰਮ ਨੂੰ ਸਹੀ ਤਰੀਕੇ ਨਾਲ ਚਲਾਇਆ ਜਾ ਸਕੇ । ਇਸ ਮੌਕੇ ਸਾਬਕਾ ਵਿਧਾਇਕ ਭਲਾਈਪੁਰ ਨੇ ਹਾਜ਼ਰ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਸਾਰਿਆਂ ਨੂੰ ਤਗੜੇ ਹੋ ਕੇ ਇਸ ਸਾਰੀ ਪ੍ਰਕਿਰਿਆ ‘ਤੇ ਤਿੱਖੀ ਨਿਗਰਾਨੀ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰੀਕਿਰਿਆ ਦੀ ਹਿਮਾਇਤੀ ਰਹੂ ਹੈ ਅਤੇ ਭਵਿੱਖ ਵਿੱਚ ਵੀ ਲੋਕਤੰਤਰ ਦੀ ਰੱਖਿਆ ਕਈ ਹਰ ਸੰਭਵ ਯਤਨ ਜਾਰੀ ਰੱਖੇਗੀ । ਇਸ ਮੌਖੇ ਡਾ: ਬਿਕਰਮਜੀਤ ਸਿੰਘ ਬਾਠ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਹਰਿੰਦਰ ਸਿੰਘ ਮੱਲ੍ਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਰਮਪ੍ਰੀਤ ਸਿੰਘ ਸਾਹਬੀ ਪ੍ਰਧਾਨ ਕਿਸਾਨ ਵਿੰਗ , ਸ: ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਸੁਖਜੀਤ ਸਿੰਘ ਮਾਨ ਜਲਾਲ ਉਸਮਾ, ਰੌਬਿਨ ਮਾਨ ਸਾ: ਪ੍ਰਧਾਨ ਰੲੌਆ, ਗੁਰਦਿਆਲ ਸਿੰਘ ਕੰਗ ਬੁਟਾਰੀ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਗੁਰਮੇਜ ਸਿੰਘ ਚੀਮਾਂ ਵੜੈਚ, ਸਾ: ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਪ੍ਰਦੀਪ ਸਿੰਘ ਭਲਾਈਪੁਰ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਹਰਿੰਦਰ ਸਿੰਘ ਮੱਲ੍ਹਾ, ਸਰਪੰਚ ਨੌਬੀ ਨਰੋਤਮਪੁਰ, ਬਲਜਿੰਦਰ ਸਿੰਘ ਚਾਹਲ, ਸਰਪੰਚ ਪ੍ਰਭ ਥੋਥੀਆਂ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਨਿਰਮਲ ਸਿੰਘ ਪੱਡਾ, ਸਰਪੰਚ ਟੋਨੀ ਦਨਿਆਲ, ਗੁਰਬਿੰਦਰ ਸਿੰਘ ਸਾਹਬੀ ਟਪਿਆਲਾ, ਸਰਪੰਚ ਮਨਜੀਤ ਸਿੰਘ ਭੋਰਛੀ, ਅੰਮ੍ਰਿਤਪਾਲ ਸਿੰਘ ਬਿਆਸ ਸੰਮਤੀ ਮੈਂਬਰ, ਗੁਰਦੀਪ ਸਿੰਘ ਸਾ: ਕੌਂਸਲਰ, ਬਦਲੇਵ ਸਿੰਘ ਏਕਲਗੱਡਾ, ਬਲਕਾਰ ਸਿੰਘ, ਸਾ: ਸਰਪੰਚ ਹੈਪੀ ਟੌਂਗ, ਬਲਜੀਤ ਕੌਰ ਬੁਤਾਲਾ, ਸਰਪੰਚ ਸੇਵੀ ਰਾਮ ਗੁਰੂ ਨਾਨਕਪੁਰਾ, ਗੁਰਿੰਦਰਬੀਰ ਸਿੰਘ ਗੋਲਡੀ, ਪ੍ਰਧਾਨ ਜਰਨਮਜੀਤ ਸਿੰਘ ਜਸਪਾਲ, ਕੁਲਵੰਤ ਸਿੰਘ-ਪ੍ਰੀਤਮ ਸਿੰਘ ਠੱਠੀਆਂ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਸਥਾਨਕ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ 45 ਦਿਨ ਪਹਿਲਾਂ ਦਿੱਤੀ ਦਰਖ਼ਸਤ ’ਤੇ ਕਾਰਵਾਈ ਨਾ ਕਰਨ ’ਤੇ ਵਾਲਮੀਕਿ ਭਾਈਚਾਰੇ ’ਚ ਰੋਸ ਅਗਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਦਾਖ਼ਲੇ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।