15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

45 ਦਿਨ ਪਹਿਲਾਂ ਦਿੱਤੀ ਦਰਖ਼ਸਤ ’ਤੇ ਕਾਰਵਾਈ ਨਾ ਕਰਨ ’ਤੇ ਵਾਲਮੀਕਿ ਭਾਈਚਾਰੇ ’ਚ ਰੋਸ

ਅਜੀਤ ਡੈਸਕ 21-06-2026

ਚੋਗਾਵਾਂ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਦੇ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੀ ਦਿੱਤੀ ਦਰਖਾਸਤ ‘ਤੇ ਕਾਰਵਾਈ ਨਾ ਕਰਨ ‘ਤੇ ਅੱਜ ਵਾਲਮੀਕ ਭਾਈਚਾਰੇ ਦੀ ਰੋਹ ਭਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰੂ ਗਿਆਨ ਵਾਲਮੀਕਿ ਧਰਮ ਸਮਾਜ ਰਜਿ: ਭਾਰਤ ਦੇ ਕੋਰ ਕਮੇਟੀ ਮੈਂਬਰ ਪੰਜਾਬ ਸ਼ਾਮ ਸਿੰਘ ਭੰਗਵਾਂ ਤੇ ਹਰਜਿੰਦਰ ਸਿੰਘ ਟਪਿਆਲਾ ਨੇ ਕਿਹਾ ਕਿ ਬਲਜੀਤ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਪਿੰਡ ਚੱਕ ਮਿਸ਼ਰੀ ਖਾਂ ਪਿਛਲੇ 14 ਸਾਲਾਂ ਤੋਂ ਪੰਜਾਬ ਗ੍ਰਾਮੀਨ ਬੈਂਕ ਚੋਗਾਵਾਂ ਵਿਖੇ ਕੰਮ ਕਰ ਰਿਹਾ ਹੈ। ਬੈਂਕ ਮੈਨੇਜਰ ਵਲੋਂ ਝੂਠਾ ਦੋਸ਼ ਲਗਾ ਕੇ ਬਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਸੀ। ਜਦੋਂ ਬਲਜੀਤ ਸਿੰਘ ਬੈਂਕ ਵਿਚ ਗਿਆ ਤਾਂ ਬੈਂਕ ਮੈਨੇਜਰ ਨੇ ਬਲਜੀਤ ਸਿੰਘ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ ਗਈ। ਪਰ ਹੁਣ 45 ਦਿਨ ਬੀਤ ਜਾਣ ‘ਤੇ ਵੀ ਥਾਣਾ ਲੋਪੋਕੇ ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪਰਿਵਾਰ ਥਾਣੇ ਦੇ ਚੱਕਰ ਕੱਢਣ ਲਈ ਮਜਬੂਰ ਹੈ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਰਾਜਾਸਾਂਸੀ ਏਅਰਪੋਰਟ ਰੋਡ ਬੰਦ ਕਰਨ ਲਈ ਮਜਬੂਰ ਹੋਣਗੇ।

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਨੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਸਰਪੰਚ ਰੰਧਾਵਾ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਐੱਸ.ਆਈ.ਆਰ. ਪ੍ਰਕਿਰਿਆ ਸੰਬੰਧੀ ਲਗਾਇਆ ਟ੍ਰੇਨਿੰਗ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।