14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਤਿੰਨ ਪਿੰਡਾਂ ਦੀ ਲੋਕ ਮਿਲਣੀ ਦੌਰਾਨ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਅਜੀਤ ਡੈਸਕ 22-06-2026

ਚੋਗਾਵਾਂ, 21 ਜੂਨ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਨਵਾਂ ਜੀਵਨ, ਲੋਧੀਗੁੱਜਰ ਅਤੇ ਨੱਥੂਪੁਰ ਦੇ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਲੋਕ ਮਿਲਣੀ ਸਰਪੰਚ ਪਿਸ਼ੌਰਾ ਸਿੰਘ ਨਵਾਂ ਜੀਵਨ ਅਤੇ ਗੁਰਜੀਤ ਸਿੰਘ ਲੋਧੀਗੁੱਜਰ ਦੀ ਅਗਵਾਈ ਹੇਠ ਪਿੰਡ ਨਵਾਂ ਜੀਵਨ ਵਿਖੇ ਹੋਈ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ, ਵਾਈਸ ਚੇਅਰਮੈਨ ਲਖਬੀਰ ਸਿੰਘ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤ ਪਾਲ ਸਿੰਘ ਸਹੂਰਾ, ਸਰਪੰਚ ਜਸਪਾਲ ਸਿੰਘ ਭੀਲੋਵਾਲ ਕੱਚਾ, ਬਲਜੀਤ ਸਿੰਘ ਬਲਾਕ ਸੰਮਤੀ ਮੈਂਬਰ, ਐੱਸ.ਡੀ.ਓ. ਕੁਲਦੀਪ ਸਿੰਘ ਲੋਪੋਕੇ, ਏ.ਐੱਸ.ਆਈ. ਮੁਖਤਾਰ ਸਿੰਘ ਸਮੇਤ ਸਮੂਹ ਅਧਿਕਾਰੀ ਪਹੁੰਚੇ। ਇਸ ਮੌਕੇ ਮੈਡਮ ਨੇ ਸਮੂਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਹਦਾਇਤ ਜਾਰੀ ਕੀਤੀ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੈਂਬਰ ਹਰਦੇਵ ਸਿੰਘ, ਹਰਤੇਗ ਸਿੰਘ, ਗਿਆਨ ਸਿੰਘ, ਸ਼ਾਮ ਸਿੰਘ, ਰਫੀ ਨਾਥ ਆਦਿ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸੋਨੀਆ ਮਾਨ ਨੇ ਸਨਮਾਨਿਤ ਕੀਤਾ ਤੇ ਪੂਰਾ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਸੁਰੇਸ਼ ਕੁਮਾਰੀ, ਰਜੀਵ ਮੈਂਬਰ, ਸੰਦੀਪ ਕੌਰ ਮੈਂਬਰ, ਸੰਦੀਪ ਸਿੰਘ, ਸਰਪੰਚ ਚਰਨਜੀਤ ਕੌਰ, ਗੁਰਜੀਤ ਕੌਰ ਮੈਂਬਰ, ਗੁਰਜੀਤ ਸਿੰਘ ਮੈਂਬਰ ਹਰਦੇਵ ਸਿੰਘ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ�ਚੇਅਰਮੈਨ ਬੀ. ਐੱਸ. ਚੰਦੀ... ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।