14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ�ਚੇਅਰਮੈਨ ਬੀ. ਐੱਸ. ਚੰਦੀ

ਅਜੀਤ ਡੈਸਕ 22-06-2026

ਜੇਠੂਵਾਲ, 21 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਰੋਡ ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਅੰਮ੍ਰਿਤਸਰ ਕਾਲਜ ਵਲੋਂ ਕਾਲਜ ਮੈਨੇਜਮੈਂਟ ਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਪੰਜਵੀਂ ਪਾਤਸ਼ਾਹੀ ਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਮੈਨੈਜਮੈਂਟ ਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਗੇਟ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਿਆ ਗਿਆ। ਕਾਲਜ ਦੇ ਚੇਅਰਮੈਨ ਡਾ. ਬੀ. ਐੱਸ. ਚੰਦੀ ਤੇ ਵਾਈਸ ਚੇਅਰਮੈਨ ਡਾ. ਅਕਾਸ਼ਦੀਪ ਸਿੰਘ ਚੰਦੀ ਵਲੋਂ ਜਲ ਦੀ ਸੇਵਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਡੇ ਸਭ ਦੇ ਲਈ ਪ੍ਰੇਰਣਾ ਸਰੋਤ ਹੈ ਅਤੇ ਸ੍ਰੀ ਗੁਰੂ ਅਰਜਨ ਦੇਵ ਨੇ ਜਬਰ ਤੇ ਜ਼ਾਲਮਾਂ ਦੀ ਈਦ ਨਹੀ ਮਨੀ ਤੇ ਤੱਤੀ ਤਵੀ ਤੇ ਬੈਠ ਕੇ ਸਾਨੂੰ ਭਾਣਾ ਮੰਨਣ ਅਤੇ ਆਪਣੇ ਅਕੀਦੇ ਤੋਂ ਨਾ ਡੋਲਣ ਦੀ ਸੇਧ ਦਿੱਤੀ ਅਤੇ ਸ਼ਹੀਦੀ ਪ੍ਰਾਪਤ ਕੀਤੀ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ। ਡਾ. ਚੰਦੀ ਨੇ ਅੱਗੇ ਕਿਹਾ ਕਿ ਸਾਨੂੰ ਆਪਣੀ ਨੇਕ ਕਮਾਈ ‘ਚੋਂ ਧਾਰਮਿਕ ਕਾਰਜਾਂ ਅਤੇ ਲੋੜਵੰਦਾਂ ਦੀ ਮਦਦ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ ਤਾਂ ਜੋ ਅਸੀਂ ਮਨੁੱਖਤਾ ਦੀ ਸੇਵਾ ਕਰ ਸਕੀਏ। ਇਸ ਮੌਕੇ ਡਾਇਰੈਕਟਰ ਡਾ. ਐੱਮ. ਐੱਸ. ਸੈਣੀ, ਡਾਇਰੈਕਟਰ ਐਡਮਿਸ਼ਨ ਸੈੱਲ ਪ੍ਰੋ. ਬੀ. ਡੀ. ਸ਼ਰਮਾ, ਡਾ. ਪੀ. ਕੇ. ਸ਼ਰਮਾ ਡੀਨ, ਪ੍ਰੋ. ਤੇਜਿੰਦਰ ਪਾਲ ਸਿੰਘ, ਪ੍ਰੋ. ਭਵਨੀਤ ਸਿੰਘ, ਸੁਭਾਸ਼ ਚੰਦਰ ਸ਼ਰਮਾ, ਦੇਸ ਰਾਜ ਥਾਪਾ, ਮਿਸ ਜਯੋਤੀ ਸ਼ਰਮਾ, ਦਿਲਰਾਜ ਸਿੰਘ, ਪ੍ਰੋ. ਚਰਨਜੀਤ ਸਿੰਘ, ਪ੍ਰੋ. ਪਰਮਿੰਦਰ ਸਿੰਘ, ਡਾ. ਮਨਿੰਦਰਜੀਤ ਕੌਰ, ਡਾ. ਵਨੀਤ ਪ੍ਰਕਾਸ਼, ਬਲਬੀਰ ਸਿੰਘ, ਜਗਦੀਪ ਸਿੰਘ, ਸਤਿਆਜੀ ਸਿੰਘ, ਮਹੇਸ਼ ਕੁਮਾਰ, ਪਲਵਿੰਦਰ ਸਿੰਘ, ਕਿਰਨਜੋਤ, ਜਸਪ੍ਰੀਤ ਕੌਰ, ਰਾਖੀ ਸ਼ਰਮਾ, ਸਮੇਤ ਸਟਾਫ ਤੇ ਵਿਦਿਆਰਥੀ ਸ਼ਾਮਿਲ ਸਨ।

ਪਿਛਲੀ ਖ਼ਬਰ ਕੇ. ਵੀ. ਕੇ. ਨਾਗ ਕਲਾਂ ਅੰਮ੍ਰਿਤਸਰ ਵਿਖੇ ਮੱਕੀ ਦੀ ਕਾਸ਼ਤ ਸੰਬੰਧੀ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ ਤਿੰਨ ਪਿੰਡਾਂ ਦੀ ਲੋਕ ਮਿਲਣੀ ਦੌਰਾਨ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।