07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਿੰਡ ਕਾਵੇਂ ਦੇ ਕੱਟੜ ਕਾਂਗਰਸੀ ਪਰਿਵਾਰ ‘ਆਪ’ ਵਿਚ ਸ਼ਾਮਿਲ

ਅਜੀਤ ਡੈਸਕ 23-06-2026

ਚੋਗਾਵਾਂ, 22 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਾਵੇਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਬਲਾਕ ਪ੍ਰਧਾਨ ਜਰਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ 15 ਕੱਟੜ ਕਾਂਗਰਸੀ ਪਰਿਵਾਰ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਿੰਡ ਕਾਵੇਂ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਨਿਰਮਲ ਸਿੰਘ, ਮਿਲਾਪ ਸਿੰਘ, ਬਾਬਾ ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸੁਖਬੀਰ ਸਿੰਘ, ਹਰਪਿੰਦਰ ਸਿੰਘ, ਮਨਜੀਤ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾ ਧੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਵਿਰਾਸਤ ਸੇਵਾ ਸੰਗਠਨ ਦਾ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਸਾਊਣ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਨੇ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਅਗਲੀ ਖ਼ਬਰ ਡੀਪੂ ਹੋਲਡਰ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।