08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਖ਼ਸਤਾ ਹਾਲ ਪਾਣੀ ਵਾਲੀ ਟੈਂਕੀ ਹਾਦਸੇ ਨੂੰ ਦੇ ਰਹੀ ਸੱਦਾ, ਪ੍ਰਸ਼ਾਸਨ ਬੇਖ਼ਬਰ

ਅਜੀਤ ਡੈਸਕ 23-06-2026

ਜੰਡਿਆਲਾ ਗੁਰੂ 22 ਜੂਨ (ਅੰਮ੍ਰਿਤ ਪਾਲ ਸਿੰਘ)-ਜੰਡਿਆਲਾ ਗੁਰੂ ਸ਼ਹਿਰ ਦੇ ਭੀੜ ਭਰੇ ਇਲਾਕੇ ’ਚ ਸਥਿਤ ਪਾਣੀ ਵਾਲੀ ਟੈਂਕੀ ਦੀ ਹਾਲਤ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ, ਪਰ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਟੈਂਕੀ ਦੇ ਬਿਲਕੁਲ ਥੱਲੇ ਸੁਵਿਧਾ ਕੇਂਦਰ ਚੱਲ ਰਿਹਾ ਹੈ ਅਤੇ ਨਾਲ ਹੀ ਆਮ ਆਦਮੀ ਕਲੀਨਿਕ ਵੀ ਸਥਿਤ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟੈਂਕੀ ਦੀ ਜਰਜਰ ਹਾਲਤ ਕਾਰਨ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰ ਸਕਦਾ ਹੈ। ਟੈਂਕੀ ਦੇ ਅੰਦਰ ਅਤੇ ਆਲੇ-ਦੁਆਲੇ ਨਸ਼ੇੜੀਆਂ ਨੇ ਆਪਣਾ ਅੱਡਾ ਬਣਾਇਆ ਹੋਇਆ ਹੈ ਅਤੇ ਕੁਝ ਲੋਕਾਂ ਨੇ ਇਸ ਨੂੰ ਪੱਕੀ ਰਿਹਾਇਸ਼ ਵਜੋਂ ਵੀ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਟੈਂਕੀ ਦੇ ਥੱਲੇ ਅਤੇ ਆਸ-ਪਾਸ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਇਲਾਕੇ ਦੀ ਸਫ਼ਾਈ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਕਈ ਰੇਹੜੀ-ਫੜੀ ਵਾਲਿਆਂ ਨੇ ਵੀ ਟੈਂਕੀ ਦੇ ਹੇਠਾਂ ਨਾਜਾਇਜ਼ ਕਬਜ਼ੇ ਕਰਕੇ ਆਪਣਾ ਕਾਰੋਬਾਰ ਸਜਾ ਲਿਆ ਹੈ, ਕਈ ਲੋਕ ਨਾਜਾਇਜ਼ ਤੌਰ ’ਤੇ ਆਪਣੀ ਵਾਹਨ ਵੀ ਇਸ ਹੇਠ ਖੜੇ ਕਰਨ ਲੱਗ ਪਏ ਹਨ, ਜਿਸ ਨਾਲ ਆਵਾਜਾਈ ਵਿਚ ਰੁਕਾਵਟ ਪੈਦਾ ਹੋ ਰਹੀ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟੈਂਕੀ ਦੀ ਤੁਰੰਤ ਤਕਨੀਕੀ ਜਾਂਚ ਕਰਵਾਈ ਜਾਵੇ, ਨਾਜਾਇਜ਼ ਕਬਜ਼ੇ ਹਟਾਏ ਜਾਣ, ਨਸ਼ੇੜੀਆਂ ਜੋ ਪੱਕੇ ਤੌਰ ’ਤੇ ਟੈਂਕੀ ਉੱਪਰ ਰਹਿ ਰਹੇ ਹਨ ਨੂੰ ਟੈਂਕੀ ਤੋਂ ਦੂਰ ਕੀਤਾ ਜਾਵੇ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਸੰਭਾਵੀ ਹਾਦਸੇ ਤੋਂ ਬਚਿਆ ਜਾ ਸਕੇ।

ਪਿਛਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਆਪਣੇ ਹੱਕਾਂ ਲਈ ਕੀਤੀ ਹੜਤਾਲ, ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਫ਼ੂਕ ਕੇ ਜਤਾਇਆ ਰੋਸ ਮੰਗ... ਅਗਲੀ ਖ਼ਬਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਕਾਰੋਬਾਰੀ ਦੇ ਦਫ਼ਤਰ ਬਾਹਰ ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।